DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਵੱਲੋਂ ਸਰਕਾਰੀ ਜਬਰ ਖ਼ਿਲਾਫ਼ ਮਾਰਚ 6 ਨੂੰ

ਜਥੇਬੰਦੀਆਂ ਨੇ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ; 10 ਨੂੰ ਬਰਨਾਲਾ ’ਚ ਹੋਵੇਗੀ ਰੈਲੀ; 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਮਨਾਉਣ ਦਾ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਸ਼ਿਰਕਤ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ

ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਅੱਜ ਇੱਥੇ ਮੀਟਿੰਗ ਵਿੱਚ ਕਿਸਾਨੀ ਮੰਗਾਂ ਦੇ ਹੱਕ ਵਿੱਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ। ਕਿਸਾਨ ਆਗੂਆਂ ਸਤਨਾਮ ਸਿੰਘ ਅਜਨਾਲਾ, ਸੁਖਦੇਵ ਸਿੰਘ ਆਰਾਈਆਂ ਵਾਲਾ ਅਤੇ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ 6 ਮਾਰਚ ਨੂੰ ਬਠਿੰਡਾ ’ਚ ਸਰਕਾਰੀ ਜਬਰ ਖ਼ਿਲਾਫ਼ ਕਿਸਾਨ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ 10 ਮਾਰਚ ਨੂੰ ਬਰਨਾਲਾ ਵਿੱਚ ਕਿਸਾਨ ਰੈਲੀ ਕੀਤੀ ਜਾਵੇਗੀ ਅਤੇ 23 ਮਾਰਚ ਨੂੰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦੇਸ਼ ਭਰ ਵਿੱਚ ‘ਸਾਮਰਾਜ ਵਿਰੋਧੀ ਦਿਨ’ ਮਨਾਇਆ ਜਾਵੇਗਾ।

Advertisement

ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰਮਿੰਦਰ ਸਿੰਘ ਪਟਿਆਲਾ, ਜੰਗਵੀਰ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 12 ਮਾਰਚ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ 23 ਮਾਰਚ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਰਘਬੀਰ ਸਿੰਘ ਬੈਨੀਪਾਲ, ਪਰਮਿੰਦਰ ਸਿੰਘ ਪਾਲ ਮਾਜਰਾ, ਬੂਟਾ ਸਿੰਘ ਬੁਰਜਗਿੱਲ, ਹਰਦੇਵ ਸਿੰਘ ਸੰਧੂ ਅਤੇ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ’ਤੇ ਚੰਡੀਗੜ੍ਹ ਵਿੱਚ ਕਿਸਾਨਾਂ ਤੋਂ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹਣ ਦਾ ਦੋਸ਼ ਲਾਇਆ। ਉਨ੍ਹਾਂ ਪਿੰਡ ਜਿਉਂਦ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਉੱਥੇ 700 ਏਕੜ ਜ਼ਮੀਨ ਰਿਲਾਇੰਸ ਕੰਪਨੀ ਨੂੰ ਧੱਕੇ ਨਾਲ ਦੇਣ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਪੰਜਾਬ ਵਿੱਚ ਨੌਜਵਾਨਾਂ ਨੂੰ ਘਰਾਂ ਤੋਂ ਚੁੱਕ ਕੇ ਝੂਠੇ ਪੁਲੀਸ ਮੁਕਾਬਲੇ ਬਣਾਏ ਜਾ ਰਹੇ ਹਨ, ਜਿਸ ਨਾਲ ਸੂਬਾ ‘ਪੁਲੀਸ ਸਟੇਟ’ ਵਿੱਚ ਤਬਦੀਲ ਹੋ ਗਿਆ ਹੈ। ਹਰਮੀਤ ਸਿੰਘ ਕਾਦੀਆਂ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਗੁਰਵਿੰਦਰ ਸਿੰਘ ਢਿੱਲੋਂ ਤੇ ਹੋਰਾਂ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਬਿਜਲੀ ਸੋਧ ਬਿੱਲ-2025 ਅਤੇ ਬੀਜ ਬਿੱਲ-2025 ਵਾਪਸ ਕਰਵਾਉਣ, ਮਗਨਰੇਗਾ ਬਹਾਲ ਕਰਨ, ਕਰਜ਼ਾ ਮੁਕਤੀ ਅਤੇ ਪਾਣੀਆਂ ਦੇ ਮਸਲੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

Advertisement

ਬੀ ਕੇ ਯੂ (ਏਕਤਾ)-ਡਕੌਂਦਾ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਬਰਨਾਲਾ (ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ’ਚ 14 ਜ਼ਿਲ੍ਹਿਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਾਣੀਆਂ ਦੇ ਮਸਲੇ, ਕਰਜ਼ਾ ਮੁਕਤੀ ਅਤੇ ਐੱਮ ਐੱਸ ਪੀ ਗਾਰੰਟੀ ਕਾਨੂੰਨ ਦੀਆਂ ਮੰਗਾਂ ਮਨਵਾਉਣ ਦੇ ਨਾਲ-ਨਾਲ ਮੁਕਤ ਵਪਾਰ ਸਮਝੌਤਿਆਂ ਖ਼ਿਲਾਫ਼ 10 ਮਾਰਚ ਨੂੰ ਬਰਨਾਲਾ ਵਿੱਚ ਮਹਾ ਰੈਲੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਆਗੂ ਅਤੇ ਵਰਕਰ ਇਸ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੇ ‘ਲਲਕਾਰ ਮਾਰਚ’ ਲਈ ਵੀ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਪਿੰਡ ਜਿਉਂਦ ਵਿੱਚ ਜਬਰ ਅਤੇ ਮਾਨਸਾ ਦੇ ਕੁੱਲਰੀਆਂ ਜ਼ਮੀਨੀ ਘੋਲ ਦੇ ਆਗੂਆਂ ’ਤੇ ਝੂਠੇ ਕੇਸ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਗੁਰਦਾਸਪੁਰ ਦੇ ਨੌਜਵਾਨ ਰਣਜੀਤ ਸਿੰਘ ਦੇ ਝੂਠੇ ਪੁਲੀਸ ਮੁਕਾਬਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੀਟਿੰਗ ਵਿੱਚ ਗੁਰਦੇਵ ਸਿੰਘ ਮਾਂਗੇਵਾਲ, ਅੰਗਰੇਜ਼ ਸਿੰਘ ਭਦੌੜ, ਮੱਖਣ ਸਿੰਘ ਭੈਣੀ ਬਾਘਾ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

Advertisement
×