DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmers Protest: ਸਮਾਣਾ ਮੋਰਚੇ ਦੀ ਹਮਾਇਤ ’ਚ ਪੰਜਾਬ ਦੇ ਟੌਲ ਪਲਾਜ਼ੇ ਕੀਤੇ ‘ਫ੍ਰੀ’

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ; ਬੀਕੇਯੂ (ਸਿੱਧੂਪੁਰ) ਵੱਲੋਂ ਅਣਮਿੱਥੇ ਸਮੇਂ ਲਈ ਧਰਨੇ ਸ਼ੁਰੂ

  • fb
  • twitter
  • whatsapp
  • whatsapp
featured-img featured-img
ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ’ਤੇ ਸਥਿਤ ਲਹਿਰਾਬੇਗਾ ਟੌਲ ਪਲਾਜ਼ੇ ’ਤੇ ਧਰਨਾ ਦੇ ਰਹੇ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ‘ਸਮਾਣਾ ਟਾਵਰ ਮੋਰਚਾ’ ਦੇ ਸਮਰਥਨ ਵਿੱਚ ਅੱਜ ਪੰਜਾਬ ਭਰ ਦੇ ਟੌਲ ਪਲਾਜ਼ਿਆਂ ਨੂੰ ‘ਟੌਲ ਫ਼੍ਰੀ’ ਕਰਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦੇ ਆਗੂ ਰੇਸ਼ਮ ਸਿੰਘ ਯਾਤਰੀ ਨੇ ਦੱਸਿਆ ਕਿ ਇਹ ਕਾਰਵਾਈ ਭਾਈ ਗੁਰਦੀਪ ਸਿੰਘ ਦੀ ਹਮਾਇਤ ਵਿੱਚ ਕੀਤੀ ਗਈ ਹੈ, ਜੋ ਧਾਰਮਿਕ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸਮਾਣਾ ਵਿੱਚ ਮੋਬਾਇਲ ਟਾਵਰ ’ਤੇ ਚੜ੍ਹੇ ਹੋਏ ਹਨ।

ਬਠਿੰਡਾ ਜ਼ਿਲ੍ਹੇ ਦੇ ਕਰੀਬ ਅੱਧੀ ਦਰਜਨ ਟੌਲ ਪਲਾਜ਼ਿਆਂ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਨੇ ਧਰਨੇ ਲਾ ਕੇ ਵਾਹਨਾਂ ਦੀ ਆਵਾਜਾਈ ਨੂੰ ਟੌਲ ਮੁਕਤ ਕਰ ਦਿੱਤਾ ਹੈ।

Advertisement

ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿਚਲੇ ਸਾਰੇ ਦੇ ਸਾਰੇ ਕਰੀਬ ਅੱਧੀ ਦਰਜਨ ਟੌਲ ਪਲਾਜ਼ੇ ਕਿਸਾਨਾਂ ਵੱਲੋਂ ਧਰਨੇ ਲਾ ਕੇ ਟੌਲ ਮੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਗ ਦੀ ਪੂਰਤੀ ਤੱਕ ਕਿਸਾਨ ਪਲਾਜ਼ਿਆਂ ’ਤੇ ਬੈਠੇ ਰਹਿਣਗੇ।

Advertisement

Advertisement
×