DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐਕਸਪ੍ਰੈਸ ਵੇਅ ’ਤੇ ਧਰਨਾਕਾਰੀ ਕਿਸਾਨਾਂ ਨੇ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਕਿਸਾਨਾਂ ਨੇ ਪ੍ਰਦਰਸ਼ਨ ਜਾਰੀ ਰੱਖਣ ਦਾ ਲਿਆ ਅਹਿਦ

  • fb
  • twitter
  • whatsapp
  • whatsapp
featured-img featured-img
ਕਿਸਾਨ ਯੂਨੀਅਨ ਦੇ ਆਗੂਆਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਮੀਟਿੰਗ ਕਰਦੇ ਹੋਏ। ਫੋਟੋ: ਚੌਹਾਨ
Advertisement

ਜੰਮੂ-ਕਟੜਾ ਐਕਸਪ੍ਰੈਸ ਵੇਅ ’ਤੇ ਤੇਈਪੁਰ ਵਿਖੇ ਧਰਨੇ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਅੱਜ ਇੱਕ ਲੰਮੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ, NHAI ਦੇ ਐਸ.ਡੀ.ਓ. ਚੰਦਨ ਕੁਮਾਰ ਅਤੇ ਸੀ.ਡੀ.ਐਸ. ਕੰਪਨੀ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਹਾਲਾਂਕਿ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਕੁਝ ਮੁੱਦਿਆਂ ’ਤੇ ਸਹਿਮਤੀ ਵੀ ਬਣੀ, ਪਰ ਕਿਸਾਨ ਆਗੂਆਂ ਨੇ ਆਪਣਾ ਧਰਨਾ ਚੁੱਕਣ ਤੋਂ ਸਾਫ਼ ਇਨਕਾਰ ਕਰ ਦਿੱਤਾ।

Advertisement

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ।

Advertisement

ਕਿਸਾਨ ਆਗੂਆਂ ਮਨਜੀਤ ਸਿੰਘ ਨਿਆਲ, ਅਮਰਿੰਦਰ ਸਿੰਘ ਘੱਗਾ ਅਤੇ ਮਨਦੀਪ ਸਿੰਘ ਭੂਤਗੜ੍ਹ ਨੇ ਦੱਸਿਆ ਕਿ ਪਹਿਲਾਂ ਵੀ ਪ੍ਰਸ਼ਾਸਨ ਨੇ ਭਰੋਸਾ ਦੇ ਕੇ ਉਨ੍ਹਾਂ ਦਾ ਧਰਨਾ ਚੁਕਵਾ ਦਿੱਤਾ ਸੀ, ਪਰ ਬਾਅਦ ਵਿੱਚ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਵਾਰ ਕਿਸਾਨ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਹਨ ਅਤੇ ਕੇਵਲ ਜ਼ਬਾਨੀ ਭਰੋਸੇ ’ਤੇ ਯਕੀਨ ਕਰਨ ਨੂੰ ਤਿਆਰ ਨਹੀਂ ਹਨ।

ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਿਸਾਨਾਂ ਵਿਚਾਲੇ ਕਈ ਤਕਨੀਕੀ ਮੁੱਦਿਆਂ ’ਤੇ ਚਰਚਾ ਹੋਈ, ਪਰ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਮੰਗਾਂ ਪੂਰੀਆਂ ਹੋਣ ’ਤੇ ਹੀ ਸੜਕ ਤੋਂ ਉੱਠਣਗੇ।

Advertisement
×