DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨ ਖ਼ਰੀਦ ਪ੍ਰਬੰਧਾਂ ਪੱਖੋਂ ਬੇਫ਼ਿਕਰ ਰਹਿਣ: ਕਟਾਰੂਚੱਕ

ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਫ਼ਸਲ ਵੇਚਣ ਆ ਰਹੇ ਕਿਸਾਨ ਖ਼ੁਸ਼ ਹੋ ਕੇ ਵਾਪਸ ਜਾ ਰਹੇ ਹਨ। ਮੰਤਰੀ ਨੇ ਅੱਜ ਪਟਿਆਲਾ ਦੀ...

  • fb
  • twitter
  • whatsapp
  • whatsapp
Advertisement

ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਫ਼ਸਲ ਵੇਚਣ ਆ ਰਹੇ ਕਿਸਾਨ ਖ਼ੁਸ਼ ਹੋ ਕੇ ਵਾਪਸ ਜਾ ਰਹੇ ਹਨ। ਮੰਤਰੀ ਨੇ ਅੱਜ ਪਟਿਆਲਾ ਦੀ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਖ਼ਰੀਦ ਪ੍ਰਬੰਧਾਂ ਪੱਖੋਂ ਬੇਫ਼ਿਕਰ ਰਹਿਣ।

ਮੀਡੀਆ ਨਾਲ ਗੱਲਬਾਤ ਕਰਦਿਆਂ ਕਟਾਰੂਚੱਕ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਤਹਿਤ ਕੇਂਦਰੀ 42,786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ ਸੀ ਐੱਲ) ਅਤੇ ਨਾਲ ਹੀ ਬਾਰਦਾਨੇ ਦੇ ਲੋੜੀਂਦੇ ਪ੍ਰਬੰਧ ਹਨ। ਉਹ ਖ਼ੁਦ ਮੰਡੀਆਂ ’ਚ ਜਾ ਰਹੇ ਹਨ ਅਤੇ ਅਧਿਕਾਰੀ ਵੀ ਪ੍ਰਬੰਧਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ।

Advertisement

ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਹੈ। ਹੁਣ ਤੱਕ 6.23 ਲੱਖ ਟਨ ਝੋਨਾ ਮੰਡੀਆਂ ’ਚ ਪੁੱਜਾ ਹੈ, ਜਿਸ ’ਚੋਂ 5.70 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੇ 781 ਕਰੋੜ ਰੁਪਏ ਅਦਾ ਕੀਤੇ ਗਏ ਹਨ। ਸੂਬਾ ਕੇਂਦਰੀ ਪੂਲ ਲਈ ਝੋਨੇ ਦੀ ਖ਼ਰੀਦ ਲਈ 180 ਲੱਖ ਟਨ ਦੇ ਟੀਚੇ ਨੂੰ ਪੂਰਾ ਕਰਨ ਵੱਲ ਵਧ ਰਿਹਾ ਹੈ। ਸਾਰੀਆਂ ਨੋਟੀਫਾਈਡ 1,887 ਮੰਡੀਆਂ ’ਚ ਕਿਸਾਨਾਂ ਦੀ ਖ਼ਰੀਦੀ ਜਿਣਸ ਦਾ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਏ ਡੀ ਸੀ ਦਮਨਜੀਤ ਸਿੰਘ ਮਾਨ, ਫ਼ੂਡ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਰੀਤ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਮੌਜੂਦ ਸਨ।

Advertisement

Advertisement
×