DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmers ਦੇ ਸੰਘਰਸ਼ ਨੂੰ ਬੂਰ ਪਿਆ: ਬੁਰਜਗਿੱਲ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਵੱਲੋਂ ਅਪਰੈਲ ਵਿੱਚ ਸਹਿਕਾਰੀ ਬੈਂਕਾਂ ਵੱਲੋਂ ਦਿੱਤੇ ਜਾਂਦੇ ਮਿਆਦੀ ਹੱਦ ਕਰਜ਼ੇ ਵਧਾਉਣ ਦੇ ਲਏ ਗਏ ਫ਼ੈਸਲੇ ’ਤੇ ਜਲਦੀ ਹੀ...

  • fb
  • twitter
  • whatsapp
  • whatsapp
featured-img featured-img
ਬੂਟਾ ਸਿੰਘ ਬੁਰਜਗਿੱਲ
Advertisement

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਵੱਲੋਂ ਅਪਰੈਲ ਵਿੱਚ ਸਹਿਕਾਰੀ ਬੈਂਕਾਂ ਵੱਲੋਂ ਦਿੱਤੇ ਜਾਂਦੇ ਮਿਆਦੀ ਹੱਦ ਕਰਜ਼ੇ ਵਧਾਉਣ ਦੇ ਲਏ ਗਏ ਫ਼ੈਸਲੇ ’ਤੇ ਜਲਦੀ ਹੀ ਯੂ-ਟਰਨ ਲੈ ਲਿਆ ਗਿਆ ਸੀ, ਜਿਸ ਦੇ ਖ਼ਿਲਾਫ਼ ਉਨ੍ਹਾਂ ਦੀ ਯੂਨੀਅਨ ਨੇ ਮਈ ਵਿੱਚ ਜ਼ਿਲ੍ਹਾ ਪੱਧਰੀ ਸਹਿਕਾਰੀ ਬੈਂਕਾਂ ਦੇ ਘਿਰਾਓ ਕੀਤੇ। ਫਿਰ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਵੀ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਮਿਲਿਆ, ਜਿਨ੍ਹਾਂ ਨੇ 15 ਮਈ ਤੱਕ ਫ਼ੈਸਲਾ ਮੁੜ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਮਸਲਾ ਲਟਕਦਾ ਰਿਹਾ। ਇਸ ਤੋਂ ਬਾਅਦ ਕੱਲ੍ਹ ਸੰਯੁਕਤ ਮੋਰਚੇ ਦੇ ਸੰਘਰਸ਼ ਦੇ ਦਬਾਅ ਹੇਠ ਆਉਂਦਿਆਂ ਹੀ ਮੁੱਖ ਮੰਤਰੀ ਨੇ ਮੁੜ ਤੋਂ ਹੱਦ ਕਰਜ਼ੇ ਵਧਾਉਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਸ ਐਲਾਨ ਨੂੰ ਕਿਸਾਨਾਂ ਦੀ ਜਿੱਤ ਦੱਸਦਿਆਂ ਵਧੇ ਹੋਏ ਹੱਦ ਕਰਜ਼ੇ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ।

Advertisement
Advertisement
×