DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿਜਲੀ ਨਿੱਜੀਕਰਨ ਵਿਰੁੱਧ ਕਿਸਾਨਾਂ ਦਾ ਵੱਡਾ ਐਕਸ਼ਨ: ਚਿੱਪ ਵਾਲੇ ਮੀਟਰ ਪੁੱਟ ਕੇ ਦਫ਼ਤਰ ਜਮ੍ਹਾਂ ਕਰਵਾਏ

ਕਿਸਾਨ ਆਗੂਆਂ ਦੀ ਚਿਤਾਵਨੀ; ‘ਬਿਜਲੀ ਸੋਧ ਬਿੱਲ 2025’ ਅਤੇ ਨਿੱਜੀਕਰਨ ਵਿਰੁੱਧ ਸੰਘਰਸ਼ ਰਹੇਗਾ ਜਾਰੀ

  • fb
  • twitter
  • whatsapp
  • whatsapp
featured-img featured-img
Pic Credit: ਕਿਸਾਨ ਆਗੂ ਗੁਰਦੇਵ ਸਿੰਘ ਸ਼ਾਹਵਾਲਾ ਉਤਾਰੇ ਗਏ ਚਿੱਪ ਵਾਲੇ ਮੀਟਰ ਦਿਖਾਉਂਦੇ ਹੋਏ। ਫੋਟੋ: ਹਰਦੀਪ ਸਿੰਘ
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਿਜਲੀ ਦੇ ਨਿੱਜੀਕਰਨ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਸ਼ੇਰਪੁਰ ਤਾਇਬਾ ਵਿਖੇ ਵੱਡੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਕਈ ਘਰਾਂ ਵਿੱਚ ਲੱਗੇ ਚਿੱਪ ਵਾਲੇ (ਸਮਾਰਟ) ਮੀਟਰ ਉਤਾਰ ਦਿੱਤੇ ਅਤੇ ਉਨ੍ਹਾਂ ਦੀ ਥਾਂ ਸਿੱਧੀ ਬਿਜਲੀ ਸਪਲਾਈ ਚਾਲੂ ਕਰ ਦਿੱਤੀ। ਉਤਾਰੇ ਗਏ ਸਾਰੇ ਮੀਟਰਾਂ ਨੂੰ ਇਕੱਠਾ ਕਰਕੇ ਰੋਸ ਵਜੋਂ ਬਿਜਲੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਦਿੱਤਾ ਗਿਆ।

Advertisement

ਕਿਸਾਨ ਆਗੂ ਗੁਰਦੇਵ ਸਿੰਘ ਸ਼ਾਹਵਾਲਾ ਨੇ ਕਿਹਾ ਕਿ ਇਹ ਮੀਟਰ ਲੋਕਾਂ ਉੱਤੇ ਜ਼ਬਰਦਸਤੀ ਥੋਪੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਗਲਤ ਰੀਡਿੰਗ ਕਾਰਨ ਆਮ ਜਨਤਾ ਭਾਰੀ ਮਾਨਸਿਕ ਅਤੇ ਆਰਥਿਕ ਪਰੇਸ਼ਾਨੀ ਝੱਲ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਥੇਬੰਦੀ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਵਾਉਣ ਅਤੇ ਬਿਜਲੀ ਬੋਰਡ ਦੀ ਪੁਰਾਣੀ ਹਾਲਤ ਬਹਾਲ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਲੋਕਾਂ ਨੂੰ ਡਰਾਉਣਾ-ਧਮਕਾਉਣਾ ਬੰਦ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਿਸੇ ਵੀ ਕੀਮਤ ’ਤੇ ਬਿਜਲੀ ਦਾ ਨਿੱਜੀਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement
×