ਗਾਜ਼ੀਆਬਾਦ, 11 ਦਸੰਬਰ
ਭਾਰਤੀ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਕੇਸ਼ ਟਿਕੈਤ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕਿਸਾਨ 15 ਦਸੰਬਰ ਤਕ ਦਿੱਲੀ ਦੀਆਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਖਾਲੀ ਕਰ ਦੇਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸਰਕਾਰ ਨੇ ਹੋਰਨਾਂ ਮੰਗਾਂ ਲਈ ਸਹਿਮਤੀ ਦਿੱਤੀ ਹੈ ਜਿਸ ਕਾਰਨ ਕਿਸਾਨਾਂ ਨੇ ਘਰਾਂ ਨੂੰ ਚਾਲੇ ਪਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਗਾਜ਼ੀਪੁਰ ਸਰਹੱਦ ਦਾ ਇਕ ਵੱਡਾ ਹਿੱਸਾ ਖਾਲੀ ਕਰ ਦਿੱਤਾ ਜਾਵੇਗਾ ਅਤੇ ਸਾਰੇ ਕਿਸਾਨਾਂ ਦੀ ਘਰ ਵਾਪਸੀ ਮਗਰੋਂ ਹੀ ਉਹ ਖੁਦ ਆਪਣੇ ਘਰ ਜਾਣਗੇ। -ਪੀਟੀਆਈ