ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ !
ਸੰਯੁਕਤ ਕਿਸਾਨ ਮੋਰਚੇ ਦੇ ਫੈਂਸਲੇ ਮੁਤਾਬਿਕ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਬਲਾਕ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਵਿੱਚ ਪਿੰਡ ਭੂਤਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਇਕੱਠੇ ਹੋਏ ਕਿਸਾਨਾਂ ਨੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ’ਤੇ ਰੋਸ ਪ੍ਰਗਟ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਬਲਾਕ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਪਿਛਲੇ ਅੰਦੋਲਨ ਦੇ ਦਰਮਿਆਨ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹੋਏ ਨੁਕਸਾਨ ਦੀ ਭਰਵਾਈ, ਬਿਜਲੀ ਬੋਰਡ ਨੂੰ ਨਿੱਜੀ ਹੱਥਾਂ ਵਿੱਚ ਦੇਣ, ਚਿੱਪ ਵਾਲੇ ਮੀਟਰ ਰੋਕਣ ਅਤੇ ਕਿਸਾਨਾਂ ’ਤੇ ਪਰਾਲੀ ਨੂੰ ਅੱਗ ਲਾਉਣ ਦੇ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ, ਜੇ ਕਿਸਾਨਾਂ ’ਤੇ ਬਣਾਏ ਕੇਸ ਰੱਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕਰਾਗੇ ।
ਇਸ ਮੋਕੇ ਕਿਸਾਨ ਆਗੂ ਯਾਦਵਿੰਦਰ ਸਿੰਘ ਬੁਰੜ, ਹਰਜੀਤ ਸਿੰਘ, ਮੁਖਤਿਆਰ ਸਿੰਘ, ਬਿੱਕਰ ਸਿੰਘ, ਮੱਘਰ ਸਿੰਘ ਜੀਵਨ ਸਿੰਘ, ਸੁਰਜੀਤ ਸਿੰਘ, ਸੰਦੀਪ ਸਿੰਘ, ਗੁਰਮੇਲ ਸਿੰਘ, ਕਾਲਾ ਸਿੰਘ, ਛੁੱਕਰ ਸਿੰਘ ਆਦਿ ਹਾਜ਼ਰ ਸਨ।
