DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

7 ਮਾਰਚ ਨੂੰ ਅਮਰਕੋਟ ਵਿੱਚ ਭਗਵੰਤ ਮਾਨ ਦੀ ਰੈਲੀ ਦਾ ਵਿਰੋਧ ਕਰਨਗੇ ਕਿਸਾਨ

ਗੁਰਦੁਆਰਾ ਬਾਬਾ ਸਿਧਾਣਾ (ਝਬਾਲ) ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਹੋਈ ਜਿਸ ਦੀ ਅਗਵਾਈ ਜਥੇਬੰਦੀ ਦੇ ਆਗੂ ਕੁਲਵਿੰਦਰ ਸਿੰਘ ਕੈਰੋਂਵਾਲ ਤੇ ਪਰਮਜੀਤ ਸਿੰਘ ਛੀਨਾ ਨੇ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਨੂਰਦੀ, ਜ਼ਿਲ੍ਹਾ...

  • fb
  • twitter
  • whatsapp
  • whatsapp
Advertisement

ਗੁਰਦੁਆਰਾ ਬਾਬਾ ਸਿਧਾਣਾ (ਝਬਾਲ) ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਹੋਈ ਜਿਸ ਦੀ ਅਗਵਾਈ ਜਥੇਬੰਦੀ ਦੇ ਆਗੂ ਕੁਲਵਿੰਦਰ ਸਿੰਘ ਕੈਰੋਂਵਾਲ ਤੇ ਪਰਮਜੀਤ ਸਿੰਘ ਛੀਨਾ ਨੇ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਨੂਰਦੀ, ਜ਼ਿਲ੍ਹਾ ਆਗੂ ਬੀਬੀ ਉਪਜੀਤ ਕੌਰ ਝਬਾਲ ਨੇ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੱਡੇ ਸੰਘਰਸ਼ਾਂ ਦੀ ਲੋੜ ਹੈ ਜਿਸ ਲਈ ਲੋਕਾਂ ਨੂੰ ਪਿੰਡਾਂ ਵਿੱਚ ਲਾਮਬੰਦ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ 7 ਫਰਵਰੀ ਨੂੰ ਅਮਰਕੋਟ ਵਿਖੇ ਭਗਵੰਤ ਮਾਨ ਦੀ ਰੈਲੀ ਦਾ ਸਖਤ ਵਿਰੋਧ ਕਰੇਗੀ ਅਤੇ ਕਿਸਾਨਾਂ ’ਤੇ ਕੀਤੇ ਤਸ਼ੱਦਦ ਬਾਰੇ ਸਵਾਲ ਪੁੱਛੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਦੀ ਫੇਰੀ ’ਤੇ ਅਮਿਤ ਸ਼ਾਹ ਦਾ ਤਰਨ ਤਰਨ ਜ਼ਿਲ੍ਹੇ ਵਿੱਚ ਪੁਤਲੇ ਫੂਕ ਕੇ ਵਿਰੋਧ ਕੀਤਾ ਜਾਵੇਗਾ। ਇਕੱਠ ਵਿੱਚ ਜ਼ੋਨ ਬਾਬਾ ਬੁੱਢਾ ਸਾਹਿਬ ਤੇ ਜ਼ੋਨ ਬਾਬਾ ਸੈਨ ਭਗਤ ਦੇ ਪਿੰਡਾਂ ਦੇ ਆਗੂ ਮੀਟਿੰਗ ਵਿੱਚ ਹਾਜ਼ਰ ਹੋਏ। ਇਸ ਮੌਕੇ ਜਥੇਬੰਦੀ ਦੇ ਆਗੂ ਬਲਜੀਤ ਸਿੰਘ ਝਬਾਲ, ਗੁਰਬੀਰ ਸਿੰਘ ਮੀਰਪੁਰ, ਵੀਰ ਸਿੰਘ, ਧਰਮ ਚੰਦ ਖੁਰਦ, ਮਹਿੰਦਰ ਸਿੰਘ ਭੋਜੀਆਂ, ਕਰਮਜੀਤ ਸਿੰਘ , ਕੁਲਦੀਪ ਸਿੰਘ ਮੱਤੇਵਾਲ, ਕਸ਼ਮੀਰ ਸਿੰਘ ਨੇ ਵੀ ਵਿਚਾਰ ਪੇਸ਼ ਕੀਤੇ।

Advertisement
Advertisement
×