ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਅਕਤੂਬਰ
ਸਬ ਡਿਵੀਜ਼ਨ ਲਹਿਰਾਗਾਗਾ ’ਚ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਦੇ ਟਰੱਕ ਰੋਕਣ ਲਈ ਹਰਿਆਣਾ-ਪੰਜਾਬ ਦੀ ਸਰਹੱਦਰ ’ਤੇ ਲਹਿਰਾਗਾਗਾ ਪੁਲੀਸ ਦੀ ਜੈਲ ਪੋਸਟ ਚੋਟੀਆਂ ਨੇੜੇ ਕਿਸਾਨਾਂ ਨੇ ਪੱਕਾ ਧਰਨਾ ਦੇ ਦਿੱਤਾ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਘੋੜੇਨਬ ਨੇ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਸਸਤੇ ਰੇਟ ਵਿਚ ਝੋਨਾ ਧੜਾ ਧੜ ਆ ਰਿਹਾ ਹੈ, ਜਿਹੜਾ ਮਿਲੀ ਭੁਗਤ ਨਾਲ ਪੂਰੇ ਰੇਟ ’ਤੇ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਹਰਲੇ ਝੋਨੇ ਕਰਕੇ ਪੰਜਾਬ ਦੇ ਕਿਸਾਨਾਂ ਦੀ ਫਸਲ ਅਨਾਜ ਮੰਡੀਆਂ ’ਚ ਰੁਲ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਸੀਬੀਆਈ ਤੋਂ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜੇ ਇਸ ਦੀ ਜਾਂਚ ਕੀਤੀ ਜਾਵੇ ਤਾਂ ਪੂਰੇ ਪੰਜਾਬ ਵਿਚ ਅਰਬਾਂ ਰੁਪਏ ਦੇ ਘੁਟਾਲੇ ਸਾਹਮਣੇ ਆ ਸਕਦੇ ਹਨ।