ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਸ਼ੋ੍ਮਣੀ ਕਮੇਟੀ ਮੈਂਬਰ ਬੀਬੀ ਕਿਰਨਜੀਤ ਕੌਰ ਦੇ ਸਟੈਂਡ ਮਗਰੋਂ ਇਸਤਰੀ ਅਕਾਲੀ ਦਲ ਨੂੰ ਆਪਣਾ ਪੈਂਤੜਾ ਬਦਲਣਾ ਪਿਆ ਹੈ। ਸਾਬਕਾ ਡੀਜੀਪੀ ਇਜ਼ਹਾਰ ਆਲਮ ਦੀ ਬੇਗਮ ਬੀਬੀ ਫਰਜ਼ਾਨਾ ਆਲਮ ਨੂੰ ਜਨਰਲ ਸਕੱਤਰ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ’ਚ ਵਿਸਥਾਰ ਕਰਦਿਆਂ ਬੀਬੀ ਜਗਮੀਤ ਕੌਰ ਸੰਧੂ ਤੇ ਬੀਬੀ ਅਮਰਜੀਤ ਕੌਰ ਪੰਜਗਰਾਈ ਕਲਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਸੰਗਰੂਰ ਦੀ ਜ਼ਿਲ੍ਹਾ ਜਥੇਬੰਦੀ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਪਹਿਲੇ ਢਾਂਚੇ ਵਿੱਚ ਸੋਧ ਕਰਦਿਆਂ ਬੀਬੀ ਫਰਜ਼ਾਨਾ ਆਲਮ ਦਾ ਨਾਮ ਬਤੌਰ ਜਨਰਲ ਸਕੱਤਰ ਵਾਪਸ ਲੈ ਲਿਆ ਹੈ ਤੇ ਉਨ੍ਹਾਂ ਦੀ ਥਾਂ ਪਾਰਟੀ ਦੀ ਪੁਰਾਣੀ ਤੇ ਸੀਨੀਅਰ ਆਗੂ ਬੀਬੀ ਪਰਵੀਨ ਨੁਸਰਤ ਨੂੰ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।