‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਅੱਜ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਪੋਰਟਲ ਨਿਵੇਸ਼ਕਾਂ ਨੂੰ ਸਾਰੀਆਂ ਪ੍ਰਵਾਨਗੀਆਂ ਤੈਅ ਸਮੇਂ ਵਿੱਚ ਦਿਵਾਏਗਾ। ਮਾਨ ਨੇ ਕਿਹਾ ਕਿ ਇਸ...
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਪੋਰਟਲ ਨਿਵੇਸ਼ਕਾਂ ਨੂੰ ਸਾਰੀਆਂ ਪ੍ਰਵਾਨਗੀਆਂ ਤੈਅ ਸਮੇਂ ਵਿੱਚ ਦਿਵਾਏਗਾ। ਮਾਨ ਨੇ ਕਿਹਾ ਕਿ ਇਸ ਨਾਲ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ 45 ਦਿਨਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਾਰੀਆਂ ਪ੍ਰਵਾਨਗੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਲਈ ਅਪਲਾਈ ਕਰਨ ਦੀ ਪਾਲਣਾ ਨੂੰ ਚੁਸਤ-ਫੁਰਤ, ਸਵੈ-ਘੋਸ਼ਣਾ ਰਾਹੀਂ ਸਮਰੱਥ, ਡਿਜੀਟਲ ਪੜਤਾਲ ਰਾਹੀਂ ਯੋਗ ਬਣਾਉਣ ਅਤੇ ਕਾਨੂੰਨੀ ਤੌਰ ’ਤੇ ਪੁਖਤਾ ਬਣਾਇਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਉਦਯੋਗ ਮਹਿਜ਼ ਕਾਗਜ਼ੀ ਕਾਰਵਾਈਆਂ ’ਤੇ ਨਹੀਂ ਚਲਦੇ, ਸਗੋਂ ਸੜਕਾਂ, ਬਿਜਲੀ, ਲੋਕਾਂ ਤੇ ਵਿਸ਼ਾਲ ਦ੍ਰਿਸ਼ਟੀਕੋਣ ਨਾਲ ਵਧਦੇ-ਫੁੱਲਦੇ ਹਨ।
Advertisement
Advertisement
×