ਪੱਤਰ ਪ੍ਰੇਰਕ
ਭੀਖੀ, 4 ਜੂਨ
ਸਥਾਨਕ ਬੁਢਲਾਡਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਪਿਓ-ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਬੀਰ ਕਲਾਂ ਦੇ ਵਸਨੀਕ ਜੀਤ ਸਿੰਘ ਪੁੱਤਰ ਰੁਲਦੂ ਸਿੰਘ ਉਮਰ 40 ਸਾਲ ਤੇ ਉਸ ਦਾ ਪੁੱਤਰ ਸ਼ਿੰਦਾ ਸਿੰਘ ਉਮਰ 14 ਸਾਲ ਮੋਟਰਸਾਈਕਲ ’ਤੇ ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਟਕਰਾ ਗਿਆ, ਜਿਸ ਕਾਰਨ ਜੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਸ਼ਿੰਦਾ ਸਿੰਘ ਹਸਪਤਾਲ ਜਾਂਦਿਆਂ ਦਮ ਤੋੜ ਗਿਆ। ਭੀਖੀ ਥਾਣਾ ਮੁਖੀ ਗੁਰਲਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਜੀਤ ਸਿੰਘ ਦੇ ਭਰਾ ਦੇ ਬਿਆਨ ਅਨੁਸਾਰ ਟਰੈਕਟਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।