ਪ੍ਰੇਮ ਵਿਆਹ ਤੋਂ ਨਾਰਾਜ਼ ਪਿਓ ਵਲੋਂ ਧੀ ਦਾ ਕਤਲ
ਬਠਿੰਡਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿੱਚ ਅੱਜ ਸਵੇਰੇ ਇੱਕ ਪਿਓ ਵਲੋਂ ਆਪਣੀ ਧੀ ਦਾ ਦਿਨ ਦਿਹਾੜੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਨੰਬਰਦਾਰ ਰਾਜਵੀਰ ਸਿੰਘ ਰਾਜਾ ਦੀ...
Advertisement
ਬਠਿੰਡਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿੱਚ ਅੱਜ ਸਵੇਰੇ ਇੱਕ ਪਿਓ ਵਲੋਂ ਆਪਣੀ ਧੀ ਦਾ ਦਿਨ ਦਿਹਾੜੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਨੰਬਰਦਾਰ ਰਾਜਵੀਰ ਸਿੰਘ ਰਾਜਾ ਦੀ ਧੀ ਜਸਮੀਨ ਕੌਰ ਨੇ ਪੰਜ ਸਾਲ ਪਹਿਲਾਂ ਘਰੋਂ ਭੱਜ ਕੇ ਪਿੰਡ ਦੇ ਹੀ ਨੌਜਵਾਨ ਰਮਨੰਦਨ ਸ਼ਰਮਾ ਉਰਫ ਰਵੀ ਨਾਲ ਪ੍ਰੇਮ ਵਿਆਹ ਕਰ ਲਿਆ ਸੀ। ਉਨ੍ਹਾਂ ਦੀ ਇੱਕ 3 ਸਾਲਾ ਧੀ ਵੀ ਹੈ।
ਇਸ ਵਿਆਹ ਤੋਂ ਨਾਰਾਜ਼ ਚੱਲ ਰਹੇ ਰਾਜਵੀਰ ਸਿੰਘ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਜਦੋਂ ਜਸਮੀਨ ਆਪਣੀ ਧੀ ਨਾਲ ਪਿੰਡ ਦੇ ਅੱਡੇ ’ਤੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਅਚਾਨਕ ਉਸ ਨੇ ਤੇਜ਼ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਜਸਮੀਨ ਦੀ ਧੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਬਠਿੰਡਾ ਦਿਹਾਤੀ ਦੇ ਡੀ ਐੱਸ ਪੀ ਹਰਜੀਤ ਸਿੰਘ ਮਾਨ ਨੇ ਘਟਨਾ ਦੀ ਪੁਸ਼ਟੀ ਕਰਦੇ ਦੱਸਿਆ ਕਿ ਥਾਣਾ ਸਦਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈਂਦਿਆਂ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਰਾਜਾ ਸਿੰਘ ਹਾਲੇ ਫਰਾਰ ਹੈ, ਜਿਸ ਦੀ ਭਾਲ ਲਈ ਪੁਲੀਸ ਵੱਲੋਂ ਕਾਰਵਾਈ ਜਾਰੀ ਹੈ।
Advertisement
×