ਮੰਦਬੁੱਧੀ ਨਾਬਾਲਗ ਧੀ ਨਾਲ ਜਬਰ-ਜਨਾਹ, ਪਿਤਾ ਗ੍ਰਿਫ਼ਤਾਰ
ਆਪਣੀ 13 ਸਾਲ ਦੀ ਮੰਦਬੁੱਧੀ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਪੁਲੀਸ ਨੇ ਕੇਸ ਦਰਜ ਕਰ ਕੇ ਪਰਵਾਸੀ ਮਜ਼ਦੂਰ ਨੂੰ ਕਾਬੂ ਕਰ ਲਿਆ ਹੈ। ਵਾਰਡ ਦੇ ਕੌਂਸਲਰ ਮੋਤੀ ਰਾਮ ਨੇ ਦੱਸਿਆ ਕਿ ਪਰਵਾਸੀ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਅਚਾਨਕ...
Advertisement
ਆਪਣੀ 13 ਸਾਲ ਦੀ ਮੰਦਬੁੱਧੀ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਪੁਲੀਸ ਨੇ ਕੇਸ ਦਰਜ ਕਰ ਕੇ ਪਰਵਾਸੀ ਮਜ਼ਦੂਰ ਨੂੰ ਕਾਬੂ ਕਰ ਲਿਆ ਹੈ। ਵਾਰਡ ਦੇ ਕੌਂਸਲਰ ਮੋਤੀ ਰਾਮ ਨੇ ਦੱਸਿਆ ਕਿ ਪਰਵਾਸੀ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਅਚਾਨਕ ਲੜਕੀ ਦੀ ਸਿਹਤ ਵਿਗੜਣ ਕਰਕੇ ਜਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਇਸ ਸਬੰਧੀ ਪਤਾ ਲੱਗਿਆ। ਇਸ ਮਗਰੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ। ਜ਼ਿਕਰਯੋਗ ਹੈ ਕਿ ਲੜਕੀ ਦੀ ਮਾਂ ਦੀ ਮੌਤ ਹੋ ਚੁੱਕੀ ਹੈ। ਲੜਕੀ ਦੇ ਤਿੰਨ ਭੈਣ ਭਰਾ ਹਨ। ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਰੋਸ ਹੈ। ਉਨ੍ਹਾਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
Advertisement
Advertisement