ਪੁੱਤ ਤੋਂ ਤੰਗ ਪਿਤਾ ਵੱਲੋਂ ਖ਼ੁਦਕੁਸ਼ੀ
ਪਿੰਡ ਲੋਹਗੜ੍ਹ ਦੇ ਇੱਕ ਵਿਅਕਤੀ ਨੇ ਆਪਣੇ ਪੁੱਤਰ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਲੋਹਗੜ੍ਹ ਵਾਸੀ ਜੰਗੀਰ ਸਿੰਘ ਨੇ ਆਪਣੀ ਜ਼ਮੀਨ ਆਪਣੇ ਦੋ ਪੁੱਤਰਾਂ ਨੂੰ ਵੰਡ ਦਿੱਤੀ ਸੀ ਤੇ ਕੁੱਝ ਜ਼ਮੀਨ...
Advertisement
ਪਿੰਡ ਲੋਹਗੜ੍ਹ ਦੇ ਇੱਕ ਵਿਅਕਤੀ ਨੇ ਆਪਣੇ ਪੁੱਤਰ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਲੋਹਗੜ੍ਹ ਵਾਸੀ ਜੰਗੀਰ ਸਿੰਘ ਨੇ ਆਪਣੀ ਜ਼ਮੀਨ ਆਪਣੇ ਦੋ ਪੁੱਤਰਾਂ ਨੂੰ ਵੰਡ ਦਿੱਤੀ ਸੀ ਤੇ ਕੁੱਝ ਜ਼ਮੀਨ ਆਪਣੇ ਕੋਲ ਰੱਖ ਲਈ ਸੀ। ਜੰਗੀਰ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ ਆਪਣੇ ਪਿਤਾ ਜੰਗੀਰ ਸਿੰਘ ਨੂੰ ਪ੍ਰੇਸ਼ਾਨ ਕਰਦਾ ਸੀ। ਉਸ ਦੀ ਜ਼ਮੀਨ ਵਿੱਚ ਬੀਜੀ ਫ਼ਸਲ ਵੱਢਣ ਲਈ ਝਗੜਾ ਕਰਦਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਜੰਗੀਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਥਾਣਾ ਸਰਦੂਲਗੜ੍ਹ ਦੇ ਏ ਐੱਸ ਆਈ ਜਗਤਾਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਦੇ ਬਿਆਨਾਂ ’ਤੇ ਕੁਲਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
×

