ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 8 ਮਈ
ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਝੱਲੀਆਂ ਕਲਾਂ ਵਿੱਚ ਜ਼ਿਆਦਾ ਸ਼ਰਾਬ ਪੀਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਵਾਸੀਆਂ ਨੇ ਦੱਸਿਆ ਸੀ ਕਿ ਪਿੰਡ ਵਾਸੀ ਬੇਅੰਤ ਸਿੰਘ ਘਰ ਦਾ ਦਰਵਾਜ਼ਾ ਨਹੀਂ ਖੋਲ੍ਹ ਰਿਹਾ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਘਰ ਅੰਦਰ ਬੇਅੰਤ ਸਿੰਘ (90) ਅਤੇ ਉਸ ਦੇ ਪੁੱਤਰ ਜਸਪਾਲ ਸਿੰਘ ਕਾਲਾ (44) ਦੀਆਂ ਲਾਸ਼ਾਂ ਪਈਆਂ ਸਨ ਅਤੇ ਨੇੜੇ ਹੀ ਸ਼ਰਾਬ ਦੀਆਂ ਖਾਲੀ ਬੋਤਲਾਂ ਵੀ ਪਈਆਂ ਸਨ। ਉਨ੍ਹਾਂ ਦੱਸਿਆ ਕਿ ਦੋਵੇਂ ਪਿਓ-ਪੁੱਤ ਬਹੁਤ ਜ਼ਿਆਦਾ ਸ਼ਰਾਬ ਪੀਣ ਦੇ ਆਦੀ ਸਨ। ਥਾਣਾ ਮੁਖੀ ਨੇ ਦੱਸਿਆ ਕਿ ਪੋਸਟਮਾਰਟਮ ਮਗਰੋਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ, ਜਿਨ੍ਹਾਂ ਅੱਜ ਦੋਵਾਂ ਦਾ ਸਸਕਾਰ ਕਰ ਦਿੱਤਾ ਹੈ।