ਸਰਦੂਲਗੜ੍ਹ (ਪੱਤਰ ਪ੍ਰੇਰਕ): ਪਿੰਡ ਝੰਡੂਕੇ ਦੀ ਅਨਾਜ ਮੰਡੀ ਵਿੱਚ ਅੱਜ ਇੱਕ ਨੌਜਵਾਨ ਨੇ ਚਾਕੂ ਮਾਰ ਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਝੁਨੀਰ ਦੇ ਥਾਣਾ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਵੀਰ ਨਗਰ ਮਾਨਸਾ ਦਾ ਗੁਰਜੀਤ ਸਿੰਘ ਆਪਣੇ ਪਰਿਵਾਰ ਨਾਲ ਪਿੰਡ ਝੰਡੂਕੇ ਦੀ ਅਨਾਜ ਮੰਡੀ ਵਿੱਚ ਲੇਬਰ ਦਾ ਕੰਮ ਕਰਨ ਆਇਆ ਸੀ। ਬੀਤੀ ਰਾਤ ਉਸ ਦਾ ਆਪਣੇ ਪੁੱਤਰ ਅਮਨਦੀਪ ਸਿੰਘ ਨਾਲ ਕਿਸੇ ਗੱਲੋਂ ਝਗੜਾ ਹੋ ਗਿਆ। ਇਸ ਦੌਰਾਨ ਗੁੱਸੇ ਵਿੱਚ ਆਇਆ ਅਮਨਦੀਪ ਆਪਣੇ ਪਿਤਾ ਦੇ ਛਾਤੀ ਵਿੱਚ ਚਾਕੂ ਮਾਰ ਕੇ ਭੱਜ ਗਿਆ। ਗੁਰਜੀਤ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਅਮਨਦੀਪ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।