ਫਾਜ਼ਿਲਕਾ ਦੇ ਡੀਸੀ ਵੱਲੋਂ ਮੌਜਮ ਦੇ ਰਾਹਤ ਕੇਂਦਰ ਦਾ ਦੌਰਾ
ਜ਼ਿਲ੍ਹੇ ਵਿੱਚ ਛੇ ਹੜ੍ਹ ਰਾਹਤ ਕੈਂਪ ਬਣਾਏ
Advertisement
ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ ਪੀੜਤਾਂ ਦੇ ਆਰਜ਼ੀ ਠਹਿਰਾਅ ਲਈ ਛੇ ਰਾਹਤ ਕੈਂਪ ਬਣਾਏ ਗਏ ਹਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਰਕਾਰੀ ਸਕੂਲ ਪਿੰਡ ਮੌਜਮ ਦੇ ਵਿੱਚ ਬਣੇ ਰਾਹਤ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੌਜਮ ਤੋਂ ਇਲਾਵਾ ਹਸਤਾਂ ਕਲਾਂ, ਸਲੇਮ ਸ਼ਾਹ, ਰਾਣਾ, ਸੰਤ ਕਬੀਰ ਪੌਲੀਟੈਕਨਿਕ ਕਾਲਜ ਫਾਜ਼ਿਲਕਾ ਅਤੇ ਆਸਫ ਵਾਲਾ ਵਿੱਚ ਰਾਹਤ ਕੈਂਪ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਕੈਂਪਾਂ ਵਿੱਚ 25 ਜਣੇ ਆਏ ਹਨ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਸਥਿਤੀ ਵਿੱਚ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕਰ ਸਕਦੇ ਹਨ।
Advertisement
ਡੀਸੀ ਨੇ ਕੈਂਪਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹਰੇਕ ਕੈਂਪ ਲਈ ਇੱਕ ਸੀਨੀਅਰ ਅਧਿਕਾਰੀ ਨੂੰ ਇੰਚਾਰਜ ਲਾਇਆ ਗਿਆ ਹੈ ਤਾਂ ਜੋ ਇੱਥੇ ਇੰਤਜ਼ਾਮ ਕਰਨ ਵਿੱਚ ਕੋਈ ਕਮੀ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਗੁਰਮੀਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿੱਚ ਸੁਰੱਖਿਆ ਦੇ ਇੰਤਜ਼ਾਮ ਵੀ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸਡੀਐੱਮ ਵੀਰਪਾਲ ਕੌਰ ਅਤੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਫਾਜ਼ਿਲਕਾ ਵਿਕਰਮ ਧੂੜੀਆ ਵੀ ਹਾਜ਼ਰ ਸਨ। ਕਿਸੇ ਵੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨੰਬਰ 01638-262153 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement