DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫ਼ਾਜ਼ਿਲਕਾ ਦਾ ਐੱਸਐੱਸਪੀ ਵਰਿੰਦਰ ਬਰਾੜ ਮੁਅੱਤਲ

ਭ੍ਰਿਸ਼ਟਾਚਾਰ ਰੋਕਣ ’ਚ ਨਾਕਾਮ ਰਹਿਣ ’ਤੇ ਕੀਤੀ ਕਾਰਵਾਈ; ਗੁਰਮੀਤ ਸਿੰਘ ਨਵੇਂ ਐੱਸਐੱਸਪੀ ਨਿਯੁਕਤ
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 28 ਮਈ

Advertisement

ਪੰਜਾਬ ਸਰਕਾਰ ਨੇ ਅੱਜ ਸਰਹੱਦੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਗੁਰਮੀਤ ਸਿੰਘ (ਪੀਪੀਐੱਸ) ਨੂੰ ਜ਼ਿਲ੍ਹਾ ਪੁਲੀਸ ਮੁਖੀ ਨਿਯੁਕਤ ਕੀਤਾ ਗਿਆ ਹੈ। ਗੁਰਮੀਤ ਸਿੰਘ ਪਹਿਲਾਂ ਜ਼ੋਨਲ ਏਆਈਜੀ ਸੀਆਈਡੀ ਪਟਿਆਲਾ ਵਿਖੇ ਤਾਇਨਾਤ ਸਨ। ਫ਼ਿਲਹਾਲ ਸੀਨੀਅਰ ਸੁਪਰਡੈਂਟ ਆਫ਼ ਪੁਲੀਸ, ਫ਼ਾਜ਼ਿਲਕਾ ਨੂੰ ਮੁਅੱਤਲ ਕਰਨ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਐੱਸਐੱਸਪੀ ਬਰਾੜ ਸਰਹੱਦੀ ਜ਼ਿਲ੍ਹਾ ਫ਼ਾਜ਼ਿਲਕਾ ’ਚ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਅਸਮਰੱਥ ਰਹੇ ਹਨ। ਵੇਰਵਿਆਂ ਅਨੁਸਾਰ ਫ਼ਾਜ਼ਿਲਕਾ ਦੇ ਧਰਮਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਫ਼ਾਜ਼ਿਲਕਾ ਦੇ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਦੇ ਮੁਲਾਜ਼ਮਾਂ ਖ਼ਿਲਾਫ਼ ਸ਼ਿਕਾਇਤ ਕੀਤੀ ਸੀ ਅਤੇ ਸਬੂਤ ਵੀ ਪੇਸ਼ ਕੀਤੇ ਸਨ। ਧਰਮਿੰਦਰ ਸਿੰਘ ਦੇ 17 ਸਾਲ ਦੇ ਲੜਕੇ ਦੇ ਜ਼ਬਤ ਕੀਤੇ ਫ਼ੋਨ ਦਾ ਮਾਮਲਾ ਨਿਬੇੜਨ ਲਈ ਪੁਲੀਸ ਮੁਲਾਜ਼ਮਾਂ ਨੇ ਇੱਕ ਲੱਖ ਰੁਪਏ ਮੰਗੇ ਸਨ ਤੇ ਇਸ ਮਾਮਲੇ ’ਚ ਪੀੜਤ ਪਰਿਵਾਰ ’ਤੇ ਪਰਚਾ ਦਰਜ ਕੀਤੇ ਜਾਣ ਦੀ ਧਮਕੀ ਵੀ ਦਿੱਤੀ ਸੀ। ਇਸ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਫ਼ਾਜ਼ਿਲਕਾ ਦੇ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਮਨਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਰਾਜਪਾਲ (ਰੀਡਰ ਟੂ ਐੱਸਐੱਚਓ), ਸੀਨੀਅਰ ਕਾਂਸਟੇਬਲ ਸ਼ਿੰਦਰ ਪਾਲ ਅਤੇ ਸੀਨੀਅਰ ਕਾਂਸਟੇਬਲ ਸੁਮੀਤ ਕੁਮਾਰ ਨੂੰ ਰਿਸ਼ਵਤਖ਼ੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement
×