ਪਰਮਜੀਤ ਸਿੰਘ
ਫਾਜ਼ਿਲਕਾ, 13 ਮਾਰਚ
ਜ਼ਿਲ੍ਹੇ ਦੇ ਪਿੰਡ ਹੀਰਾਂ ਵਾਲੀ ’ਚ ਲੱਗਣ ਵਾਲੀ ਸ਼ਰਾਬ ਫੈਕਟਰੀ ਦੇ ਵਿਰੋਧ ’ਚ ਅੱਜ ਪਿੰਡ ਹੀਰਾਂ ਵਾਲੀ ਅਤੇ ਆਲੇ ਦੁਆਲੇ ਦੇ 32 ਪਿੰਡਾਂ ਦੇ ਵਾਸੀਆਂ ਕਿਸਾਨ ਯੂਨੀਅਨਾਂ ਨੇ ਮਿਲਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਇਸ ਤੋਂ ਬਾਅਦ ਰੇਲਵੇ ਓਵਰਬਿ੍ਜ਼ ਤੱਕ ਮਾਰਚ ਕੱਢਿਆ ਗਿਆ।
ਪ੍ਰਦਰਸ਼ਨ ਦੌਰਾਨ ਪਿੰਡ ਹੀਰਾਂ ਵਾਲੀ ਦੇ ਸਰਪੰਚ ਅਨਿਲ ਝੀਂਝਾ, ਕਿਸਾਨ ਆਗੂ ਹਰੀਸ਼ ਨੱਢਾ, ਭੁਪਿੰਦਰ ਸਿੰਘ, ਰਾਜ ਕੁਮਾਰ, ਦਵਿੰਦਰ ਸਹਾਰਣ, ਬਲਜੀਤ ਸਿੰਘ, ਬੂਟਾ ਸਿੰਘ, ਪਿੰਡ ਬਚਾਓ ਪੰਜਾਬ ਬਚਾਓ ਤੋਂ ਪ੍ਰਤਾਪ ਸਿੰਘ, ਟੀਐੱਸਯੂ ਤੋਂ ਸੁਰਿੰਦਰ ਕੁਮਾਰ ਅਤੇ ਅਸ਼ੋਕ ਕੁਮਾਰ, ਮਨੋਜ ਗੋਦਾਰਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਡ ਮੰਤਰੀ ਇਕ ਪਾਸੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੀਆਂ ਗੱਲਾਂ ਕਰਦੇ ਹਨ ਉੱਥੇ ਦੂਸਰੇ ਪਾਸੇ ਸ਼ਰਾਬ ਫੈਕਟਰੀ ਲਗਵਾ ਰਹੇ ਹਨ।