ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੁਲਾਈ
ਪਨਸਪ ਦੀ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਵੱਲੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਦਿੱਤੀ ਅਰਜ਼ੀ ਤੋਂ ਕਈ ਤਰ੍ਹਾਂ ਦੀ ਚਰਚਾ ਛਿੜ ਗਈ ਹੈ| ਮਹਿਲਾ ਆਈਏਐਸ ਅਧਿਕਾਰੀ ਅੰਮਿ੍ਤ ਕੌਰ ਗਿੱਲ ਨੇ ਵੀਆਰਐਸ ਲਈ ਸੇਵਾ ਨਿਯਮਾਂ ਅਨੁਸਾਰ ਸਰਕਾਰ ਨੂੰ ਤਿੰਨ ਮਹੀਨੇ ਦਾ ਨੋਟਿਸ ਦਿੱਤਾ ਹੈ| ਮਹਿਲਾ ਅਧਿਕਾਰੀ ਗਿੱਲ ਇਸ ਤੋਂ ਪਹਿਲਾਂ ਮਾਲੇਰਕੋਟਲਾ ਅਤੇ ਫਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਵਜੋਂ ਡਿਊਟੀ ਨਿਭਾ ਚੁੱਕੇ ਹਨ| ਅੰਮ੍ਰਿਤ ਕੌਰ ਗਿੱਲ 2010 ਬੈਚ ਦੀ ਆਈਏਐੱਸ ਅਧਿਕਾਰੀ ਹੈ| ਚਰਚੇ ਚੱਲ ਰਹੇ ਹਨ ਕਿ ਉਨ੍ਹਾਂ ਦਾ ਆਟਾ ਦਾਲ ਸਕੀਮ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਤਲਖੀ ਹੋਈ ਹੈ ਪ੍ਰੰਤੂ ਇਸ ਦੀ ਕੋਈ ਪੁਸ਼ਟੀ ਨਹੀਂ ਕਰ ਰਿਹਾ ਹੈ|