ਫਿਰੋਜ਼ਪੁਰ: ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ 50 ਕਿਲੋ ਹੈਰੋਇਨ ਸਣੇ ਮੁਲਜ਼ਮ ਕਾਬੂ
ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ 250 ਕਰੋੜ ਤੋਂ ਵੱਧ ਦੀ ਕੀਮਤ
Advertisement
ਫਿਰੋਜ਼ਪੁਰ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ANTF) ਨੇ 50 ਕਿਲੋ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 250 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਫੜਿਆ ਗਿਆ ਤਸਕਰ ਫਿਰੋਜ਼ਪੁਰ ਇਲਾਕੇ ਦਾ ਹੀ ਰਹਿਣ ਵਾਲਾ ਹੈ, ਜੋ ਆਪਣੀ ਕਾਰ ਵਿੱਚ 50 ਕਿਲੋ ਹੈਰੋਇਨ ਲੈ ਕੇ ਅੱਗੇ ਡਲਿਵਰੀ ਦੇਣ ਜਾ ਰਿਹਾ ਸੀ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਜਲਦੀ ਹੀ ਹੋਰ ਵੇਰਵੇ ਸਾਂਝੇ ਕਰਨਗੇ।
Advertisement
Advertisement
