DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ferozepur Heroin Seized: 30 ਕਿੱਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ

ਹੈਰੋਇਨ ਦੀ ਖੇਪ ਅੰਤਰਰਾਸ਼ਟਰੀ ਸਰਹੱਦ ਤੋਂ ਭੇਜੀ ਗਈ ਸੀ: ਡੀ ਜੀਪੀ ਗੌਰਵ ਯਾਦਵ; ਚਾਰ ਦਿਨਾਂ ਅੰਦਰ ਫ਼ਿਰੋਜ਼ਪੁਰ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਦਾ ਦੂਜਾ ਮਾਡਿਊਲ ਬੇਨਕਾਬ

  • fb
  • twitter
  • whatsapp
  • whatsapp
Advertisement

Ferozepur Heroin Seized: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ ਫ਼ਿਰੋਜ਼ਪੁਰ ਰੇਂਜ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 30.672 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਦੱਸਣਾ ਬਣਦਾ ਹੈ ਕਿ ਚਾਰ ਦਿਨਾਂ ਅੰਦਰ ਫ਼ਿਰੋਜ਼ਪੁਰ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਦਾ ਦੂਜਾ ਮਾਡਿਊਲ ਬੇਨਕਾਬ ਕੀਤਾ ਗਿਆ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ, ਵਾਸੀ ਕਸੂਰੀ ਗੇਟ, ਫ਼ਿਰੋਜ਼ਪੁਰ, ਆਕਾਸ਼ ਸਿੰਘ ਉਰਫ਼ ਆਕਾਸ਼, ਮੂਲ ਨਿਵਾਸੀ ਪਿੰਡ ਗੁਲਾਮ ਪੱਤਰਾ, ਫ਼ਿਰੋਜ਼ਪੁਰ ਸੰਤ ਕਬੀਰ ਨਗਰ, ਫ਼ਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼, ਵਾਸੀ ਰਾਜ ਘਾਟ, ਫ਼ਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਕਾਰ ਵੀ ਜ਼ਬਤ ਕੀਤੀ ਗਈ ਹੈ।

Advertisement

ਇਹ ਕਾਰਵਾਈ ਪੰਜਾਬ ਪੁਲੀਸ ਵੱਲੋਂ ਸੀਮਾ ਸੁਰੱਖਿਆ ਬਲ ਨਾਲ ਮਿਲ ਕੇ ਕੀਤੇ ਗਏ ਇੱਕ ਸਾਂਝੇ ਅਪਰੇਸ਼ਨ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 30.200 ਕਿੱਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਸੀ।

Advertisement

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਵਿਦੇਸ਼ ਵਿੱਚ ਬੈਠੇ ਇੱਕ ਨਸ਼ਾ ਤਸਕਰ ਵੱਲੋਂ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਭੇਜੀ ਗਈ ਸੀ ਅਤੇ ਫ਼ਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਇਲਾਕੇ ਵਿੱਚ ਇੱਕ ਭਾਰਤੀ ਤਸਕਰ ਦੁਆਰਾ ਅੱਗੇ ਭੇਜਣ ਅਤੇ ਵੰਡਣ ਲਈ ਪ੍ਰਾਪਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ.ਡੀ.ਜੀ.ਪੀ.) ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਨੇ ਦੱਸਿਆ ਕਿ ਇਸ ਭਾਰੀ ਖੇਪ ਨੂੰ ਪ੍ਰਾਪਤ ਕਰਨ ਤੋਂ ਬਾਅਦ ਇਸ ਦੀ ਆਵਾਜਾਈ ਬਾਰੇ ਮਿਲੀ ਪੱਕੀ ਖੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ, ਐਸ.ਪੀ. ਏ.ਐਨ.ਟੀ.ਐਫ. ਫ਼ਿਰੋਜ਼ਪੁਰ ਰੇਂਜ ਗੁਰਿੰਦਰਬੀਰ ਸਿੰਘ ਦੀ ਅਗਵਾਈ ਹੇਠ ਏ.ਐਨ.ਟੀ.ਐਫ. ਦੀਆਂ ਟੀਮਾਂ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਵਿਚ ਜਾਲ ਵਿਛਾਇਆ।

Advertisement
×