ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫਿਰੋਜ਼ਪੁਰ ਪੁਲੀਸ ਵੱਲੋਂ 20 ਕਿਲੋ ਹੈਰੋਇਨ ਸਣੇ ਤਿੰਨ ਕਾਬੂ

  ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 20 ਕਿਲੋ 259 ਗ੍ਰਾਮ ਹੈਰੋਇਨ, ਇਕ ਡਰੋਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਸਦਰ ਫਿਰੋਜ਼ਪੁਰ ਨੇ ਫੜੇ ਗਏ ਵਿਅਕਤੀਆਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ...
Representational/ ਫਾਈਲ ਫੋਟੋ।
Advertisement

 

ਜ਼ਿਲ੍ਹਾ ਫਿਰੋਜ਼ਪੁਰ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 20 ਕਿਲੋ 259 ਗ੍ਰਾਮ ਹੈਰੋਇਨ, ਇਕ ਡਰੋਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਸਦਰ ਫਿਰੋਜ਼ਪੁਰ ਨੇ ਫੜੇ ਗਏ ਵਿਅਕਤੀਆਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਸਦਰ ਫਿਰੋਜ਼ਪੁਰ ਪੁਲੀਸ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ 155 ਬਟਾਲੀਅਨ ਬੀਐੱਸਐੱਫ ਬੀਓਪੀ ਬੈਰੀਅਰ ਵੱਲੋਂ ਅਮਨਦੀਪ ਸਿੰਘ ਵਾਸੀ ਗੱਟੀ ਰਾਜੋ ਕੇ ਅਤੇ ਪਰਮਜੀਤ ਸਿੰਘ ਵਾਸੀ ਗੱਟੀ ਰਾਜੋ ਕੇ ਨੂੰ ਹੁਸੈਨੀਵਾਲਾ ਬੈਰਾਜ ਨੇੜਿਓਂ ਨਾਕਾਬੰਦੀ ਦੌਰਾਨ 4 ਕਿਲੋ 484 ਗ੍ਰਾਮ ਹੈਰੋਇਨ, 1 ਡਰੋਨ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਸੀਆਈਏ ਸਟਾਫ ਦੇ ਇੰਸਪੈਕਟਰ ਮੋਹਿਤ ਧਵਨ ਨੇ ਪੁਲੀਸ ਪਾਰਟੀ ਸਮੇਤ ਮੁਖਬਰੀ ਦੇ ਅਧਾਰ ’ਤੇ ਸੋਨੂੰ ਸਿੰਘ ਵਾਸੀ ਪਿੰਡ ਹਬੀਬ ਵਾਲਾ ਨੂੰ 15 ਕਿਲੋ 775 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਕਿਥੋਂ ਲਿਆਂਦੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ।

Advertisement

Advertisement
Show comments