ਭਾਰਤ-ਪਾਕਿ ਤਣਾਅ ਦੌਰਾਨ ਜ਼ਖਮੀ ਹੋਏ ਫਿਰੋਜ਼ਪੁਰ ਵਾਸੀ ਦੀ ਮੌਤ
ਫ਼ਿਰੋਜ਼ਪੁਰ, 2 ਜੁਲਾਈ
ਮਈ ਵਿੱਚ ਪਾਕਿਸਤਾਨ ਦੀ ਹਵਾਈ ਘੁਸਪੈਠ ਦੌਰਾਨ ਮਿਜ਼ਾਈਲ ਦਾ ਮਲਬਾ ਘਰ ਡਿੱਗਣ ਕਾਰਨ ਜ਼ਖਮੀ ਹੋਏ 57 ਸਾਲਾ ਵਿਅਕਤੀ ਦੀ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੇ ਦੇ ਵਸਨੀਕ ਲਖਵਿੰਦਰ ਸਿੰਘ ਦੀ ਮੰਗਲਵਾਰ ਰਾਤ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਉਸ ਦੀ ਹਾਲਤ ਵਿਗੜਨ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਉਹ ਵੈਂਟੀਲੇਟਰ ’ਤੇ ਸੀ।
9 ਮਈ ਨੂੰ ਭਾਰਤ-ਪਾਕਿਸਤਾਨੀ ਤਣਾਅ ਦੌਰਾਨ ਜਦੋਂ ਮਲਬਾ ਉਨ੍ਹਾਂ ਦੇ ਘਰ ਡਿੱਗਿਆ ਜਿਸ ਨਾਲ ਢਾਂਚੇ ਅਤੇ ਇੱਕ ਕਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਲਖਵਿੰਦਰ, ਉਸਦੀ ਪਤਨੀ ਸੁਖਵਿੰਦਰ ਕੌਰ (50), ਅਤੇ ਉਨ੍ਹਾਂ ਦੇ ਪੁੱਤਰ ਜਸਵਿੰਦਰ ਸਿੰਘ (24) ਜ਼ਖਮੀ ਹੋ ਗਏ ਸਨ। ਉਨ੍ਹਾਂ ਨੂੰ ਸ਼ੁਰੂ ਵਿੱਚ ਫ਼ਿਰੋਜ਼ਪੁਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਲਖਵਿੰਦਰ ਦੀ ਪਤਨੀ ਦੀ 13 ਮਈ ਨੂੰ ਮੌਤ ਹੋ ਗਈ ਸੀ, ਜਦੋਂ ਕਿ ਉਸਦੇ ਪੁੱਤਰ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ। -ਪੀਟੀਆਈ