ਫਿਰੋਜ਼ਪੁਰ: 24 ਘੰਟਿਆਂ ’ਚ ਗੋਲਾਬਾਰੀ ਦੀ ਦੂਜੀ ਵਾਰਦਾਤ, ਸਹਿਮ ਦਾ ਮਾਹੌਲ !
ਫਿਰੋਜ਼ਪੁਰ ਵਾਸੀ ਇੱਕ ਵਾਰ ਫਿਰ ਦਹਿਸ਼ਤ ਦੇ ਮਾਹੌਲ ਦਾ ਸਾਹਮਣਾ ਕਰ ਰਹੇ ਹਨ। ਹਮਲਾਵਰਾਂ ਵੱਲੋਂ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦਿੰਦੇ ਹੋਏ 24 ਘੰਟਿਆਂ ਦੇ ਅੰਦਰ ਇਹ ਦੂਜੀ ਗੋਲਾਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਗੋਲੀਬਾਰੀ ਦੌਰਾਨ ਜ਼ਖ਼ਮੀ ਕਪਿਲ ਨੇ ਹਸਪਤਾਲ...
ਫਿਰੋਜ਼ਪੁਰ ਵਾਸੀ ਇੱਕ ਵਾਰ ਫਿਰ ਦਹਿਸ਼ਤ ਦੇ ਮਾਹੌਲ ਦਾ ਸਾਹਮਣਾ ਕਰ ਰਹੇ ਹਨ। ਹਮਲਾਵਰਾਂ ਵੱਲੋਂ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦਿੰਦੇ ਹੋਏ 24 ਘੰਟਿਆਂ ਦੇ ਅੰਦਰ ਇਹ ਦੂਜੀ ਗੋਲਾਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਸ ਗੋਲੀਬਾਰੀ ਦੌਰਾਨ ਜ਼ਖ਼ਮੀ ਕਪਿਲ ਨੇ ਹਸਪਤਾਲ ਵਿੱਚ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਅੱਜ ਸਵੇਰੇ ਮੋਟਰਸਾਈਕਲ ਦੀ ਸਰਵਿਸ ਕਰਵਾਉਣ ਲਈ ਘਰੋਂ ਨਿਕਲਿਆ ਹੀ ਸੀ ਕਿ ਬਗਦਾਦੀ ਗੇਟ ਨੇੜੇ ਦੋ ਐਕਟਿਵਾ ਸਵਾਰ ਵਿਅਕਤੀਆਂ ਨੇ ਉਸਦਾ ਪਿੱਛਾ ਕਰਦੇ ਹੋਏ ਉਸਦਾ ਮੋਟਰਸਾਈਕਲ ਰੋਕ ਕੇ ਝਗੜਾ ਸ਼ੁਰੂ ਕਰ ਦਿੱਤਾ।
ਕਪਿਲ ਨੇ ਅੱਗੇ ਦੱਸਿਆ ਹੈ ਕਿ ਇਸ ਝਗੜੇ ਦੌਰਾਨ ਹਮਲਾਵਰਾਂ ਨੇ ਉਸ ’ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ’ਚ ਲੱਗੀ। ਡਾਕਟਰਾਂ ਦਾ ਕਹਿਣਾ ਹੈ ਕਿ ਕਪਿਲ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ।
ਜ਼ਿਕਰਯੋਗ ਹੈ ਕਿ ਸ਼ਹਿਰ ਦੇ ਮੋਚੀ ਬਾਜ਼ਾਰ ਵਿੱਚ ਬੀਤੀ ਦੇਰ ਰਾਤ ਚੱਲੀਆਂ ਗੋਲੀਆਂ ’ਚ ਇੱਕ ਨਵੀਨ ਅਰੋੜਾ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਹੁਣ ਇਸ ਨਵੀਂ ਘਟਨਾ ਨੇ ਡਰ ਦਾ ਮਾਹੌਲ ਹੋਰ ਪੈਦਾ ਕਰ ਦਿੱਤਾ। ਪੁਲੀਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲੀਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

