ਫ਼ਿਰੋਜ਼ਪੁਰ: ਤਹਿਸੀਲ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਜੰਡਵਾਲਾ ਦੇ ਨੌਜਵਾਨ ਵਿਸ਼ਵਦੀਪ ਸਿੰਘ (20) ਦੀ ਅੱਜ ਮਲੇਸ਼ੀਆ ਵਿੱਚ ਭੇਤਭਰੀ ਹਾਲਤ ’ਚ ਮੌਤ ਹੋ ਗਈ। ਮੌਤ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੋਇਆ। ਵਿਸ਼ਵਦੀਪ ਕਰੀਬ ਢਾਈ ਸਾਲ ਪਹਿਲਾਂ ਕੰਮ ਲਈ ਮਲੇਸ਼ੀਆ ਗਿਆ ਸੀ। ਅੱਜ ਜਿਵੇਂ ਹੀ ਉਸ ਦੀ ਮੌਤ ਬਾਰੇ ਪਤਾ ਲੱਗਿਆ ਤਾਂ ਪਿੰਡ ਵਿੱਚ ਸੋਗ ਫੈਲ ਗਿਆ। ਉਸ ਦੇ ਪਰਿਵਾਰ ਵਿੱਚ ਮਾਤਾ-ਪਿਤਾ ਤੋਂ ਇਲਾਵਾ ਛੋਟਾ ਭਰਾ ਹੈ। -ਨਿੱਜੀ ਪੱਤਰ ਪ੍ਰੇਰਕ