ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜਨਵਰੀ
ਪੰਜਾਬ ਵਿੱਚ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੂਬਾ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਨੂੰ ਆਪਣੀਆਂ ਅਰਜ਼ੀਆਂ ਜਲਦ ਤੋਂ ਜਲਦ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ। ਮਾਲ ਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਪੀੜਤਾਂ ਦੇ ਕਾਨੂੰਨੀ ਵਾਰਿਸਾਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰਭਾਵਿਤ ਪਰਿਵਾਰਾਂ ਵੱਲੋਂ ਆਪਣੀਆਂ ਅਰਜ਼ੀਆਂ (ਪ੍ਰਤੀ ਬੇਨਤੀਆਂ) ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਆਂ ਲਾਜ਼ਮੀ ਹਨ।