DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fight Against Fascism: ਇਕਜੁੱਟ ਹੋ ਕੇ ਫਾਸ਼ੀਵਾਦ ਖ਼ਿਲਾਫ਼ ਲੜਨ ਦਾ ਸੱਦਾ

ਭਾਰਤੀ ਕਮਿਊਨਿਸਟ ਪਾਰਟੀ (ਐਮ ਐਲ) ਨਿਊ ਡੈਮਕਰੈਸੀ ਪੰਜਾਬ ਰਾਜ ਕਮੇਟੀ ਦੇ ਸੀਨੀਅਰ ਆਗੂ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਪਿੰਡ ਸਮਰਾਏ ਵਿੱਚ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਸੀ ਅਤੇ...

  • fb
  • twitter
  • whatsapp
  • whatsapp
featured-img featured-img
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੀ ਪੀ ਆਈ ਨਿਊ ਡੈਮੋਕਰੈਸੀ ਦੇ ਸੀਨੀਅਰ ਆਗੂ ਕਾਮਰੇਡ ਸਰਦਾਰਾ ਸਿੰਘ ਮਾਹਲ।
Advertisement

ਭਾਰਤੀ ਕਮਿਊਨਿਸਟ ਪਾਰਟੀ (ਐਮ ਐਲ) ਨਿਊ ਡੈਮਕਰੈਸੀ ਪੰਜਾਬ ਰਾਜ ਕਮੇਟੀ ਦੇ ਸੀਨੀਅਰ ਆਗੂ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਦਾ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਪਿੰਡ ਸਮਰਾਏ ਵਿੱਚ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਸੀ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

ਸਮਾਗਮ ਦੌਰਾਨ ਸੀ ਪੀ ਆਈ (ਐੱਮ ਐੱਲ) ਨਿਊ ਡੈਮੋਕਰੈਸੀ ਦੇ ਸੀਨੀਅਰ ਸੂਬਾਈ ਆਗੂ ਕਾਮਰੇਡ ਸਰਦਾਰਾ ਸਿੰਘ ਮਾਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਮਰੇਡ ਸਮਰਾ ਦੇ ਤੁਰ ਜਾਣ ਨਾਲ ਇਨਕਲਾਬੀ ਲਹਿਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੇ ਆਗੂ ਨੂੰ ਸੁਲਝਿਆ ਹੋਇਆ ਅਤੇ ਪ੍ਰਤੀਬੱਧ ਨੇਤਾ ਦੱਸਿਆ। ਉਨ੍ਹਾਂ ਫਾਸ਼ੀਵਾਦ ਵਿਰੋਧੀ ਮੋਰਚਾ ਉਸਾਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

Advertisement

ਮੌਜੂਦਾ ਹਾਲਾਤ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਚਾਰੇ ਪਾਸੇ ਹਮਲੇ ਹੋ ਰਹੇ ਹਨ, ਜਿਨ੍ਹਾਂ ਤੋਂ ਅੱਖਾਂ ਮੀਟਣੀਆਂ ਠੀਕ ਨਹੀਂ ਹੋਣਗੀਆਂ। ਅਜਿਹੇ ਫਾਸ਼ੀਵਾਦ ਖ਼ਿਲਾਫ਼ ਲੜਾਈ ਸਿਰਫ਼ ਸੰਸਦ ਵਿੱਚ ਨਹੀਂ ਲੜੀ ਜਾ ਸਕਦੀ, ਸਗੋਂ ਇਸ ਲਈ ਇਕਜੁੱਟ ਹੋ ਕੇ ਸੜਕਾਂ ’ਤੇ ਸੰਘਰਸ਼ ਕਰਨਾ ਪਵੇਗਾ।

Advertisement

ਇਸ ਮੌਕੇ ਸੀ ਪੀ ਆਈ (ਐੱਮ ਐੱਲ) ਨਿਊ ਡੈਮੋਕਰੈਸੀ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਵੜੈਚ, ਗੁਰਮੁਖ ਸਿੰਘ, ਆਰ ਐੱਮ ਪੀ ਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਆਗੂ ਸੁਖਦਰਸ਼ਨ ਨੱਤ, ਸੀ ਪੀ ਆਈ ਐੱਮ ਯੂ ਦੇ ਆਗੂ ਕਿਰਨਜੀਤ ਸੇਖੋਂ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਅਦਾਰਾ ਲਾਲ ਪਰਚਮ ਦੇ ਮੁਖਤਿਆਰ ਪੂਹਲਾ, ਅਦਾਰਾ ਸੁਰਖ਼ ਲੀਹ ਦੇ ਪਾਵੇਲ ਕੁੱਸਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਨੌਜਵਾਨ ਭਾਰਤ ਸਭਾ ਦੇ ਮੰਗਲਜੀਤ ਪੰਡੋਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਕਿਹਾ ਕਿ ਕਾਮਰੇਡ ਸਮਰਾ ਨੇ ਸਾਰੀ ਉਮਰ ਲੁੱਟ-ਖਸੁੱਟ ਅਤੇ ਜਾਤ-ਪਾਤ ਰਹਿਤ, ਧਰਮ ਨਿਰਪੱਖ ਰਾਜ ਪ੍ਰਬੰਧ ਦੀ ਸਿਰਜਣਾ ਲਈ ਸੰਘਰਸ਼ ਕੀਤਾ। ਉਹ ਦੇਸ਼ ਭਗਤ ਯਾਦਗਾਰ ਕਮੇਟੀ ਦੇ ਦੋ ਵਾਰ ਪ੍ਰਧਾਨ ਰਹੇ ਅਤੇ ਕਾਲਜ ਦੇ ਦਿਨਾਂ ਤੋਂ ਹੀ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣੇ ਰਹੇ। ਸਮਾਗਮ ਵਿੱਚ ਉਨ੍ਹਾਂ ਦੀ ਭਤੀਜੀ ਅਨੀਤਾ, ਡਾਕਟਰ ਜੋਗੀ ਦੱਤ, ਬਲਜੀਤ ਬੱਲੀ, ਅਰੁਣਦੀਪ, ਰਾਮਿੰਦਰ ਸਿੰਘ ਪਟਿਆਲਾ, ਐਡਵੋਕੇਟ ਦਲਜੀਤ ਸਿੰਘ ਅਤੇ ਬੂਟਾ ਸਿੰਘ ਮਹਿਮੂਦਪੁਰ ਸਮੇਤ ਸੈਂਕੜੇ ਕਾਰਕੁਨ ਹਾਜ਼ਰ ਸਨ।

Advertisement
×