ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ
ਥਾਣਾ ਫ਼ਤਹਿਗੜ੍ਹ ਸਾਹਿਬ ਵੱਲੋਂ ਪੁਲੀਸ ਕਰਮਚਾਰੀ ਨਾਲ ਹੱਥੋਪਾਈ ਕਰਨ ਦੇ ਦੋਸ਼ ਹੇਠ ਗੁਰਦੀਪ ਸਿੰਘ ਉਰਫ਼ ਦੀਪ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਹੌਲਦਾਰ ਪਰਮਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਉਹ ਰਾਤ ਨੂੰ ਪੁਲੀਸ ਪਾਰਟੀ ਸਮੇਤ ਸਰਹਿੰਦ ਮੰਡੀ ਦੇ ਰੇਲਵੇ ਬ੍ਰਿਜ ਨਜ਼ਦੀਕ ਡਿਊਟੀ ਦੇ ਰਿਹਾ ਸੀ ਕਿ ਰਾਤ 11 ਵਜੇ ਇੱਕ ਕਾਰ ਆਈ ਜਿਸ ਨੂੰ ਨਾਕੇ ‘ਤੇ ਮੌਜੂਦ ਸਬ-ਇੰਸਪੈਕਟਰ ਹਰਜੀਤ ਸਿੰਘ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤੇ ਤਲਾਸ਼ੀ ’ਤੇ ਕਾਰ ਚਾਲਕ ਗੁਰਦੀਪ ਸਿੰਘ ਉਰਫ਼ ਦੀਪ ਨੂੰ ਜਾਣ ਲਈ ਕਿਹਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼ਰਾਬੀ ਹਾਲਤ ਵਿੱਚ ਜਾਪਦਾ ਕਾਰ ਚਾਲਕ ਗਾਲੀ-ਗਲੋਚ ਕਰਨ ਲੱਗਾ ਤੇ ਹੱਥੋਪਾਈ ਕਰਨ ਲੱਗਾ।