ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਅਗਸਤ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਚ ਜਾਰੀ ਧਰਨੇ ਦੌਰਾਨ ਬੀਤੇ ਕੱਲ੍ਹ ਸ਼ਹੀਦ ਹੋਏ ਲੋਕ ਕਵੀ ਮੇਵਾ ਸਿੰਘ ਕਾਲਾਝਾੜ ਦਾ ਅੱਜ ਉਸ ਦੇ ਜੱਦੀ ਪਿੰਡ ਕਾਲਾਝਾੜ ਵਿਚ ਸਸਕਾਰ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ,ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਡਕੌਂਦਾ ਗਰੁੱਪ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਰਣਧੀਰ ਸਿੰਘ ਭੱਟੀਵਾਲ ਨੇ ਮੇਵਾ ਸਿੰਘ ਕਾਲਾਝਾੜ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।