ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਦਸੰਬਰ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਨੂੰ ਅੱਜ ਵੱਖ ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਅੰਤਿਮ ਵਿਦਾਇਗੀ ਦਿੱਤੀ। ਗਊਸ਼ਾਲਾ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦੇ ਪੁੱਤਰ ਸੁਦਰਸ਼ਨ ਗੋਸਾਈਂ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਦਿਨੇਸ਼ ਕੁਮਾਰ, ਜੀਵਨ ਗੁਪਤਾ, ਪ੍ਰੋ. ਰਾਜਿੰਦਰ ਭੰਡਾਰੀ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ, ਸਾਬਕਾ ਵਿਧਾਇਕ ਕੇ ਡੀ ਭੰਡਾਰੀ, ਜਗਦੀਸ਼ ਸਾਹਨੀ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ, ਵਿਧਾਇਕ ਸੁਰਿੰਦਰ ਡਾਵਰ ਹਾਜ਼ਰ ਸਨ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸ੍ਰੀ ਗੋਸਾਈਂ ਨੂੰ ਸ਼ਰਧਾਂਜਲੀ ਦਿੱਤੀ।