ਸਾਦਿਕ: ਕਿਸਾਨ ਮੋਰਚੇ ਦੀ ਜਿੱਤ ਮਗਰੋਂ ਦਿੱਲੀ ਤੋਂ ਵਾਪਸੀ ਸਮੇਂ ਟਰੈਕਟਰ ਤੋਂ ਡਿੱਗਣ ਕਾਰਨ ਮਾਰੇ ਗਏ ਕਿਸਾਨ ਜਸਵਿੰਦਰ ਸਿੰਘ ਪੁੱਤਰ ਹਰਮੇਲ ਸਿੰਘ ਵਾਸੀ ਮਾਨ ਮਰਾੜ ਦਾ ਅੱਜ ਸਸਕਾਰ ਕੀਤਾ ਗਿਆ। ਬੀਕੇਯੂ ਰਾਜੇਵਾਲ ਦੇ ਮੈਂਬਰ ਰਹੇ ਜਸਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਅੱਜ ਸ਼ਹੀਦ ਕਿਸਾਨ ਦੀ ਮ੍ਰਿਤਕ ਦੇਹ ’ਤੇ ਜਥੇਬੰਦੀ ਦਾ ਝੰਡਾ ਪਾਇਆ ਗਿਆ ਤੇ ਨਾਅਰੇ ਲਗਾਏ ਗਏ। ਇਸ ਮਗਰੋਂ ਪਿੰਡ ਮਾਨ ਮਰਾੜ ਵਿੱਚ ਸ਼ਹੀਦ ਕਿਸਾਨ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਪਿੰਡ ਵਾਸੀਆਂ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ