ਸੰਤ ਬਲਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ
ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਨਮਿਤ ਸਹਿਜ ਪਾਠ ਦੇ ਭੋਗ ਤਿੰਨ ਸਤੰਬਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਪਾਏ ਜਾਣਗੇ। ਜ਼ਿਕਰਯੋਗ ਹੈ ਕਿ ਉਹ 25 ਅਗਸਤ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਸਟੇਜ ਸਕੱਤਰ ਭਾਈ ਰਣਧੀਰ ਸਿੰਘ...
Advertisement
ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਨਮਿਤ ਸਹਿਜ ਪਾਠ ਦੇ ਭੋਗ ਤਿੰਨ ਸਤੰਬਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਪਾਏ ਜਾਣਗੇ। ਜ਼ਿਕਰਯੋਗ ਹੈ ਕਿ ਉਹ 25 ਅਗਸਤ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਤੇ ਟਰੱਸਟ ਦੇ ਮੈਂਬਰ ਭਾਈ ਮਨਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਕਿ ਅੰਤਿਮ ਅਰਦਾਸ ਸਮਾਗਮ ਸਵੇਰੇ 9 ਵਜੇ ਸ਼ਰੂ ਹੋਵੇਗਾ। ਸਹਿਜ ਪਾਠ ਦੇ ਭੋਗ ਪੈਣ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ। ਇਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਹੋਰ ਮਹਾਪੁਰਸ਼ਾਂ ਵੱਲੋਂ ਸੰਬੋਧਨ ਕੀਤਾ ਜਾਵੇਗਾ। ਇਸ ਮੌਕੇ ਭਾਈ ਮਲਕੀਤ ਸਿੰਘ ਪਨੇਸਰ, ਭਾਈ ਗੁਰਨਾਮ ਸਿੰਘ ਅੜ੍ਹੈਚਾ, ਪ੍ਰਿੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਅਮਰ ਸਿੰਘ ਕਥਾਵਾਚਕ, ਹਰਦੇਵ ਸਿੰਘ ਉੱਭੀ, ਟਰੱਸਟੀ ਭਾਈ ਜਗਜੀਤ ਸਿੰਘ ਗਿੱਲ ਜੈਪੁਰ, ਭਾਈ ਹਰਦੇਵ ਸਿੰਘ ਦੋਰਾਹਾ ਆਦਿ ਹਾਜ਼ਰ ਸਨ।
Advertisement
Advertisement
×