ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿੱਤ ਮੰਤਰੀ ਨੇ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਭਰਤੀ ਹੋਣ ਵਾਲੇ ਕੲੀ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਜੀ ਜਾਂ ਤੀਜੀ ਵਾਰ ਨੌਕਰੀ
ਚੰਡੀਗੜ੍ਹ ਵਿੱਚ ਨਵ-ਨਿਯੁਕਤ ਕਲਰਕਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।
Advertisement

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ। ਸ੍ਰੀ ਚੀਮਾ ਨੇ ਕਿਹਾ ਕਿ ਕਲਰਕ ਦਫ਼ਤਰੀ ਕੰਮਕਾਜ ਦਾ ਮੁੱਢਲਾ ਆਧਾਰ ਹਨ। ਉਹ ਵਿਭਾਗ ਦੇ ਸੁਚਾਰੂ ਕੰਮ-ਕਾਜ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨਵੇਂ ਭਰਤੀ ਹੋਏ ਕਲਰਕਾਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਜ਼ਿਆਦਾਤਰ ਨੌਜਵਾਨਾਂ ਨੇ ਮੌਜੂਦਾ ਸਰਕਾਰ ਦੌਰਾਨ ਦੂਜੀ ਜਾਂ ਤੀਜੀ ਵਾਰ ਨੌਕਰੀ ਹਾਸਲ ਕੀਤੀ ਹੈ।

ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲੀਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੂਜੀ ਵਾਰ ਨੌਕਰੀ ਹਾਸਲ ਕੀਤੀ ਹੈ।

Advertisement

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸੇਖਰ, ਡਾਇਰੈਕਟਰ ਖ਼ਜਾਨਾ ਅਰਵਿੰਦ ਕੁਮਾਰ ਅਤੇ ਵਧੀਕ ਡਾਇਰੈਕਟਰ ਖ਼ਜਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ।

Advertisement
Show comments