ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿੱਤ ਮੰਤਰੀ ਵੱਲੋਂ ਜੰਗਲਾਤ ਤੇ ਸਿੱਖਿਆ ਵਿਭਾਗ ਦੀਆਂ ਜਥੇਬੰਦੀਆਂ ਨਾਲ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਤੇ ਸਿੱਖਿਆ ਵਿਭਾਗ ਦੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...
Advertisement

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਤੇ ਸਿੱਖਿਆ ਵਿਭਾਗ ਦੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇਨ੍ਹਾਂ ਮੀਟਿੰਗਾਂ ਵਿੱਚ ਜੰਗਲਾਤ ਵਰਕਰਜ਼ ਯੂਨੀਅਨ, ਈਟੀਟੀ ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਬੀਐੱਡ ਟੀਈਟੀ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਦੱਸੀਆਂ। ਜੰਗਲਾਤ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ ਜੰਗਲਾਤ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਨੇ ਵਿੱਤ ਮੰਤਰੀ ਚੀਮਾ ਨੂੰ ਯੂਨੀਅਨ ਦੀਆਂ ਮੰਗਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਯੂਨੀਅਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਫਸਰ ਕਮੇਟੀ ਵਿੱਚ ਯੂਨੀਅਨ ਦੀਆਂ ਮੁੱਖ ਮੰਗਾਂ ’ਤੇ ਵਿਚਾਰ ਕਰਨ ਉਪਰੰਤ ਕੈਬਨਿਟ ਸਬ-ਕਮੇਟੀ ਸਾਹਮਣੇ ਪ੍ਰਸਤਾਵ ਰੱਖਣ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ। ਉਨ੍ਹਾਂ ਨੇ ਸਾਰੀਆਂ ਜਾਇਜ਼ ਮੰਗਾਂ ਨੂੰ ਸਮੇਂ ਸਿਰ ਪੂਰਾ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਜੰਗਲਾਤ ਵਰਕਰਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪ੍ਰਧਾਨ ਵਿਕਾਸ ਸਾਹਨੀ, ਬੇਰੁਜ਼ਗਾਰ ਬੀ.ਐੱਡ ਟੀਈਟੀ ਪਾਸ ਅਧਿਆਪਕ ਯੂਨੀਅਨ ਪ੍ਰਧਾਨ ਜਸਵੰਤ ਸਿੰਘ ਮੌਜੂਦ ਸਨ।

Advertisement
Advertisement