ਵਿੱਤ ਮੰਤਰੀ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਦੀ ਸ਼ੁਰੂਆਤ
              ਸੂਬੇ ਦੇ 3.15 ਲੱਖ ਪੈਨਸ਼ਨਰਾਂ ਨੂੰ ਮਿਲੇਗਾ ਲਾਭ
            
        
        
    
                 Advertisement 
                
 
            
        ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕੀਤੀ। ਇਸ ਨਾਲ ਸੂਬੇ ਦੇ 31.5 ਲੱਖ ਦੇ ਕਰੀਬ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਸ ਪੋਰਟਲ ਦੀ ਸ਼ੁਰੂਆਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਭਵਨ ਵਿੱਚ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਪੈਨਸ਼ਨ ਸੇਵਾ ਪੋਰਟਲ’ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕੀਤੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ ਪ੍ਰੋਫ਼ਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ ਤੇ ਬਦਲਾਅ ਕਰਨਾ ਸ਼ਾਮਲ ਹੈ।
                 Advertisement 
                
 
            
        
                 Advertisement 
                
 
            
        