ਨਦੀ ’ਚ ਡੁੱਬਣ ਵਾਲੇ ਕਿਸਾਨ ਦੇ ਪਰਿਵਾਰ ਦੀ ਵਿੱਤੀ ਮਦਦ
ਸਰਬਜੀਤ ਸਿੰਘ ਭੱਟੀ ਝਰਮਲ ਨਦੀ ਵਿੱਚ ਤੇਜ਼ ਵਹਾਅ ਦੀ ਲਪੇਟ ਵਿੱਚ ਆਏ ਕਿਸਾਨ ਜਨਕ ਰਾਜ ਸੈਣੀ ਦੇ ਪਰਿਵਾਰ ਨੂੰ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਯਤਨ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਦਰਤੀ ਆਫ਼ਤ ਪ੍ਰਬੰਧਨ ਤਹਿਤ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਕਮ...
Advertisement
ਸਰਬਜੀਤ ਸਿੰਘ ਭੱਟੀ
ਝਰਮਲ ਨਦੀ ਵਿੱਚ ਤੇਜ਼ ਵਹਾਅ ਦੀ ਲਪੇਟ ਵਿੱਚ ਆਏ ਕਿਸਾਨ ਜਨਕ ਰਾਜ ਸੈਣੀ ਦੇ ਪਰਿਵਾਰ ਨੂੰ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਯਤਨ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਦਰਤੀ ਆਫ਼ਤ ਪ੍ਰਬੰਧਨ ਤਹਿਤ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਕਮ ਜਾਰੀ ਕੀਤੀ ਗਈ। ਐੱਸ ਡੀ ਐੱਮ ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਜਨਕ ਰਾਜ ਸੈਣੀ ਦੀ ਮੌਤ ਤੋਂ ਬਾਅਦ ਸਬ-ਡਿਵੀਜ਼ਨ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਆਵਜ਼ੇ ਲਈ ਇਹ ਕੇਸ ਭੇਜਿਆ ਗਿਆ ਸੀ। ਇਸ ’ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਮਨੁੱਖੀ ਆਧਾਰ ’ਤੇ ਤੁਰੰਤ ਫ਼ੈਸਲਾ ਲੈਂਦੇ ਹੋਏ, ਅੱਜ ਇਹ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਕਮ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਵਜ਼ਾ ਰਕਮ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
Advertisement
Advertisement