ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਰਬੀਓ ਕੰਪਨੀ ਦੇ ਪਰਾਲੀ ਡੰਪ ਨੂੰ ਅੱਗ ਲੱਗੀ

ਗਰਮੀ ਕਾਰਨ ਪਰਾਲੀ ’ਚ ਗੈਸ ਬਣਨ ਕਾਰਨ ਅੱਗ ਲੱਗਣ ਦਾ ਖ਼ਦਸ਼ਾ
ਅੱਗ ਲੱਗਣ ਕਾਰਨ ਸੜੀ ਹੋਈ ਪਰਾਲੀ।
Advertisement

ਰਾਮੇਸ਼ ਭਾਰਦਵਾਜ

ਨੇੜਲੇ ਪਿੰਡ ਖੰਡੇਬਾਦ ਵਿੱਚ ਸਥਿਤ ਜਰਮਨੀ ਦੀ ਕੰਪਨੀ ਵਰਬੀਓ ਦੇ ਪਰਾਲੀ ਡੰਪ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕੰਪਨੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਅੱਗ ਲੱਗਣ ਕਾਰਨ ਕਰੀਬ 250 ਟਨ ਪਰਾਲੀ ਸੜ ਗਈ।

Advertisement

ਇਸ ਸਬੰਧੀ ਕੰਪਨੀ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਧੁੱਪ ਕਾਰਨ ਪਰਾਲੀ ਵਿੱਚ ਗੈਸ ਬਣਨ ਲੱਗ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋੜ ਤੋਂ ਵੱਧ ਗੈਸ ਪੈਦਾ ਹੋ ਜਾਂਦੀ ਹੈ ਤਾਂ ਇਸ ਨੂੰ ਆਪਣੇ ਆਪ ਅੱਗ ਲੱਗ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਸ਼ੀਨਰੀ ਦੇ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਦੱਸਿਆ ਕਿ ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ 250 ਟਨ ਪਰਾਲੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ ’ਤੇ ਸੁਨਾਮ, ਮੂਨਕ ਅਤੇ ਸੰਗਰੂਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਤੇ ਅੱਗ ਬੁਝਾਈ। ਇਸ ਤੋਂ ਇਲਾਵਾ ਵਰਬੀਓ ਕੰਪਨੀ ਦੇ ਟੈਂਕਰਾਂ ਨੇ ਵੀ ਅੱਗ ਬੁਝਾਉਣ ਵਿੱਚ ਮਦਦ ਕੀਤੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਲਹਿਰਾ-ਪਾਤੜਾਂ ਰੋਡ ’ਤੇ ਸਥਿਤ ਇੱਕ ਡੰਪ ਵਿੱਚ ਅੱਗ ਲੱਗਣ ਕਾਰਨ ਵੱਡੀ ਮਾਤਰਾ ਵਿੱਚ ਪਰਾਲੀ ਸੜ ਗਈ ਸੀ।

Advertisement
Show comments