DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਨੰਦਪੁਰ ਸਾਹਿਬ ਦੇ ਟੈਂਟ ਸਿਟੀ ’ਚ ਅੱਗ ਲੱਗੀ

ਘਟਨਾ ਦੌਰਾਨ 13 ਟੈਂਟ ਸਡ਼ੇ; ਜਾਨੀ ਨੁਕਸਾਨ ਤੋਂ ਬਚਾਅ

  • fb
  • twitter
  • whatsapp
  • whatsapp
featured-img featured-img
ਅੱਗ ਲੱਗਣ ਤੋਂ ਬਾਅਦ ਟੈਂਟ ਸਿਟੀ ’ਚ ਪਿਆ ਮਲਬਾ।
Advertisement

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅਗਮਪੁਰ ਸਥਿਤ ਸਰਕਾਰੀ ਆਈ ਟੀ ਆਈ ਦੇ ਪਿਛਲੇ ਪਾਸੇ ਬਣਾਏ ਟੈਂਟ ਸਿਟੀ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਕਾਰਨ 13 ਟੈਂਟ ਸੜ ਗਏ। ਇਹ ਘਟਨਾ ਵਾਪਰਨ ਸਮੇਂ ਟੈਂਟਾਂ ਵਿੱਚ ਠਹਿਰੇ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਚੁੱਕੇ ਸਨ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਹਾਲਾਂਕਿ, ਅੱਗ ਕਾਰਨ ਟੈਂਟਾਂ ਅਤੇ ਹੋਰ ਸਾਮਾਨ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਟੈਂਟ ਸਿਟੀ ਵਿੱਚ ਮੌਜੂਦ ਕਰਮਚਾਰੀਆਂ ਨੇ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਪਹਿਲਾਂ ਆਪਣੇ ਪੱਧਰ ਉੱਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

Advertisement

ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ ਪਰ ਉਦੋਂ ਤੱਕ 13 ਟੈਂਟ ਸੜ ਚੁੱਕੇ ਸਨ।

Advertisement

ਡੀ ਸੀ ਵੱਲੋਂ ਛੇ ਮੈਂਬਰੀ ਜਾਂਚ ਕਮੇਟੀ ਕਾਇਮ

ਟੈਂਟ ਸਿਟੀ ਵਿੱਚ ਅੱਗ ਲੱਗਣ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਘਟਨਾ ਦੇ ਕਾਰਨਾਂ ਦੀ ਨਿਰਪੱਖ ਜਾਂਚ ਲਈ ਐੱਸ ਡੀ ਐੱਮ, ਡੀ ਐੱਸ ਪੀ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਪਾਵਰਕੌਮ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਦਿਆਂ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੂੰ ਦੋ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Advertisement
×