ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਾਕਟਰ ’ਤੇ ਫਾਇਰਿੰਗ: ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ

ਫ਼ਿਰੌਤੀ ਦੇ ਹੋਰ ਮਾਮਲੇ ’ਚ ਗੈਂਗਸਟਰ ਲੰਡਾ ਹਰੀਕੇ ਦੇ ਮਾਮੇ ਸਮੇਤ ਤਿੰਨ ਮੁਲਜ਼ਮ ਕਾਬੂ
Advertisement

ਮਹਿੰਦਰ ਸਿੰਘ ਰੱਤੀਆਂ

ਮੋਗਾ, 10 ਜੁਲਾਈ

Advertisement

ਕੋਟ ਈਸੇ ਖਾਂ ਵਿੱਚ ਹਰਬੰਸ ਨਰਸਿੰਗ ਹੋਮ ਦੇ ਮਾਲਕ ਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਪਿਤਾ ਅਨਿਲਜੀਤ ਕੰਬੋਜ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਦੌਰਾਨ ਫ਼ਿਰੌਤੀ ਦੇ ਹੋਰ ਮਾਮਲੇ ਵਿੱਚ ਕੈਨੇਡਾ-ਆਧਾਰਿਤ ਗੈਂਗਸਟਰ ਲੰਡਾ ਹਰੀਕੇ ਦੇ ਮਾਮੇ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

ਜ਼ਿਲ੍ਹਾ ਸਦਰ ਮੁਕਾਮ ਵਿੱਚ ਪ੍ਰੈੱਸ ਕਾਨਫਰੰਸ ਵਿੰਚ ਡੀਐੱਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਡਾ. ਅਨਿਲਜੀਤ ਕੰਬੋਜ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਹਰਮੀਤ ਸਿੰਘ ਉਰਫ ਮੀਤੂ (25) ਵਾਸੀ ਤਲਵੰਡੀ ਸ਼ੋਭਾ ਸਿੰਘ (ਤਰਨ ਤਾਰਨ) ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਡਾ. ਕੰਬੋਜ ਉੱਤੇ ਹਮਲਾ ਕਰਨ ਦੇ ਦੋਸ਼ ਹੇਠ ਇਹ ਪੰਜਵੀਂ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੈਨੇਡਾ-ਆਧਾਰਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ. ਕੰਬੋਜ ਉੱਤੇ ਹਮਲੇ ਦੋਸ਼ ਹੇਠ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਮੁਲਜ਼ਮਾਂ ਖੁਸ਼ਪ੍ਰੀਤ ਸਿੰਘ ਉਰਫ ਖੁਸ਼, ਗੁਰਲਾਲ ਸਿੰਘ ਉਰਫ ਗੋਲਾ, ਫ਼ੌਜ ਵਿੱਚ ਤਾਇਨਾਤ ਗੁਰਮਨਦੀਪ ਸਿੰਘ ਦਾ 6 ਰੋਜ਼ਾ ਪੁਲੀਸ ਰਿਮਾਂਡ ਹਾਸਲ ਕਰ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਫ਼ਿਰੌਤੀ ਦੇ ਹੋਰ ਮਾਮਲੇ ਵਿੱਚ ਕੋਟ ਈਸੇ ਖਾਂ ਥਾਣੇ ’ਚ ਹਿੰਦੂ ਕਿਸਾਨ ਤੇ ਉਸ ਦੇ ਪਿਤਾ ਨੂੰ ਫ਼ਿਰੌਤੀ ਨਾ ਦੇਣ ਉੱਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਹੁਣ ਇਸ ਮਾਮਲੇ ਵਿੱਚ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਮਾਮਾ ਬਲਜਿੰਦਰ ਸਿੰਘ ਵਾਸੀ ਪੱਟੀ ਤੋਂ ਇਲਾਵਾ ਗਗਨਪ੍ਰੀਤ ਸਿੰਘ ਪਿੰਡ ਦਾਤੇਵਾਲਾ ਅਤੇ ਲਵਪ੍ਰੀਤ ਸਿੰਘ ਪਿੰਡ ਖੋਸਾ ਰਣਧੀਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement