ਦੋ ਨੌਜਵਾਨਾਂ ’ਤੇ ਫ਼ਾਇਰਿੰਗ, ਇੱਕ ਦੀ ਮੌਤ
ਦੂਜਾ ਗੰਭੀਰ ਜ਼ਖਮੀ, ਮੋਟਰਸਾਈਕਲਾਂ ’ਤੇ ਸਵਾਰ ਪੰਜ ਜਣਿਆਂ ਨੇ ਕੀਤਾ ਹਮਲਾ
Advertisement
ਦੇਰ ਰਾਤ ਮਾਲ ਮੰਡੀ ਇਲਾਕੇ ਨੇੜੇ ਕਈ ਹਥਿਆਰਬੰਦ ਹਮਲਾਵਰਾਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਕਿ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਲਵਿਸ਼ ਉਰਫ਼ ਨਿਮਿਸ਼ ਵਜੋਂ ਹੋਈ ਹੈ, ਜੋ ਕਿ ਈਸਟ ਮੋਹਨ ਨਗਰ ਦਾ ਰਹਿਣ ਵਾਲਾ ਸੀ, ਜਦੋਂ ਕਿ ਉਸ ਦੇ ਸਾਥੀ ਹਰਪ੍ਰੀਤ ਸਿੰਘ ਉਰਫ਼ ਗੰਜਾ ਨੂੰ ਵੀ ਗੋਲੀਆਂ ਲੱਗੀਆਂ ਹਨ। ਹਰਪ੍ਰੀਤ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਹਰਪ੍ਰੀਤ ਸਿੰਘ ਜਿਸ ਦਾ ਪਿਛੋਕੜ ਅਪਰਾਧਿਕ ਹੈ, ਨੂੰ ਗੈਂਗਸਟਰਾਂ ਵੱਲੋਂ ਉਸ ਦੇ ਭਰਾ ਗੁਰਪ੍ਰੀਤ ਸਿੰਘ ਦੇ ਕਤਲ ਕੇਸ ਵਿੱਚ ਗਵਾਹੀ ਨਾ ਦੇਣ ਦੀ ਧਮਕੀ ਦਿੱਤੀ ਗਈ ਸੀ। ਬੁੱਧਵਾਰ ਰਾਤ ਨੂੰ ਦੋਵੇਂ ਗੋਲਡਨ ਐਵੇਨਿਊ ਵੱਲ ਇੱਕ ਕਾਰ ਵਿੱਚ ਜਾ ਰਹੇ ਸਨ, ਜਦੋਂ ਦੋ ਮੋਟਰਸਾਈਕਲਾਂ ’ਤੇ ਸਵਾਰ ਪੰਜ ਹਮਲਾਵਰਾਂ ਨੇ ਮਾਲ ਮੰਡੀ ਨੇੜੇ ਉਨ੍ਹਾਂ ਨੂੰ ਰੋਕਿਆ। ਇਸ ਦੌਰਾਨ ਹਮਲਾਵਰਾਂ ਨੇ ਦੋਵਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਲਵਿਸ਼ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ।
Advertisement
ਸਹਾਇਕ ਪੁਲੀਸ ਕਮਿਸ਼ਨਰ ਸ਼ੀਤਲ ਸਿੰਘ ਨੇ ਕਿਹਾ ਕਿ ਸੀ.ਸੀ.ਟੀ.ਵੀ. ਤਸਵੀਰਾਂ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮੋਹਕਮਪੁਰਾ ਪੁਲੀਸ ਸਟੇਸ਼ਨ ਵਿੱਚ ਪੰਜ ਵਿਅਕਤੀਆ ਵਿਰੁੱਧ ਕਤਲ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਲਵਿਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
Advertisement