ਸੂਬੇ ’ਚ ਵੱਧ-ਫੁੱਲ ਰਿਹੈ ਮੱਛੀ ਪਾਲਣ ਖੇਤਰ: ਖੁੱਡੀਆਂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਜੁਲਾਈ ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਕਿਹਾ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ। ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
Advertisement
ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਕਿਹਾ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ। ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ’ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰਾਜੈਕਟਾਂ ਤਹਿਤ 30.64 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
Advertisement