ਅਧਿਆਪਕ ਸਣੇ ਪੰਜ ਮੁਲਜ਼ਮ ਅੱਠ ਕਿਲੋ ਹੈਰੋਇਨ ਸਣੇ ਕਾਬੂ
ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਕੇ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ’ਚ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਸੋਨੀ ਸਿੰਘ ਅਤੇ ਉਸ ਦੇ ਚਾਰ ਸਾਥੀਆਂ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ,...
Advertisement
ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਕੇ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ’ਚ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਸੋਨੀ ਸਿੰਘ ਅਤੇ ਉਸ ਦੇ ਚਾਰ ਸਾਥੀਆਂ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਸਾਰੇ ਵਾਸੀ ਅਜਨਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਗੁਰਸੇਵਕ ਸਿੰਘ ਪ੍ਰਾਈਵੇਟ ਸਕੂਲ ਦਾ ਅਧਿਆਪਕ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਛੇਹਰਟਾ ’ਚ ਕੇਸ ਦਰਜ ਕੀਤਾ ਗਿਆ ਹੈ। ਡੀ ਜੀ ਪੀ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹੈਰੋਇਨ ਮੰਗਵਾ ਕੇ ਖੇਪਾਂ ਨੂੰ ਅੱਗੇ ਪਹੁੰਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ। ਪੁਲੀਸ ਕਮਿਸ਼ਨਰ (ਸੀ ਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਕਾਬੂ ਕੀਤੇ ਹਨ।
Advertisement
Advertisement