ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੇਢ ਕਿਲੋ ਹੈਰੋਇਨ ਤੇ 12 ਪਿਸਤੌਲਾਂ ਸਣੇ ਪੰਜ ਕਾਬੂ

ਇੱਥੋਂ ਦੀ ਪੁਲੀਸ ਨੇ ਨਾਬਾਲਗ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 1.5 ਕਿਲੋ ਹੈਰੋਇਨ ਤੇ 12 ਪਿਸਤੌਲ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਜੋਬਨ ਸਿੰਘ (22), ਕਰਨਦੀਪ ਸਿੰਘ ਉਰਫ...
Advertisement

ਇੱਥੋਂ ਦੀ ਪੁਲੀਸ ਨੇ ਨਾਬਾਲਗ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 1.5 ਕਿਲੋ ਹੈਰੋਇਨ ਤੇ 12 ਪਿਸਤੌਲ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਜੋਬਨ ਸਿੰਘ (22), ਕਰਨਦੀਪ ਸਿੰਘ ਉਰਫ ਪੰਡਿਤ (19) ਅਤੇ ਅਜੈਪਾਲ ਸਿੰਘ (18) ਤਿੰਨੋਂ ਵਾਸੀ ਪਿੰਡ ਮਾੜੀ ਮੇਘਾ, ਤਰਨਤਾਰਨ, ਜਸ਼ਨਪ੍ਰੀਤ ਸਿੰਘ (18) ਪਿੰਡ ਰਣੀਆ, ਅੰਮ੍ਰਿਤਸਰ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਵਿੱਚ ਸ਼ਾਮਲ ਜੋਬਨ ਸਿੰਘ ਤੇ ਜਸ਼ਨਪ੍ਰੀਤ ਸਿੰਘ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਪਹੁੰਚਾਉਣ ਲਈ ਸੋਸ਼ਲ ਮੀਡੀਆ ਰਾਹੀਂ ਤਾਲਮੇਲ ਕਰ ਰਹੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੇਟ ਹਕੀਮਾ ਖੇਤਰ ਵਿੱਚ ਲਗਾਏ ਨਾਕੇ ’ਤੇ ਪੁਲੀਸ ਨੇ ਜੋਬਨ ਸਿੰਘ, ਕਰਨਦੀਪ ਸਿੰਘ ਅਤੇ ਅਜੈਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਪੰਜ 30 ਬੋਰ ਪਿਸਤੌਲ ਬਰਾਮਦ ਕੀਤੇ। ਗ੍ਰਿਫ਼ਤਾਰ ਕੀਤੇ ਤਿੰਨੋਂ ਮੁਲਜ਼ਮ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਫੜੇ ਗਏ ਇਨ੍ਹਾਂ ਮੁਲਜ਼ਮਾਂ ਵੱਲੋਂ ਕੀਤੇ ਖ਼ੁਲਾਸਿਆਂ ਦੇ ਆਧਾਰ ’ਤੇ ਇਨ੍ਹਾਂ ਦੇ ਸਾਥੀ ਜਸ਼ਨਪ੍ਰੀਤ ਸਿੰਘ ਅਤੇ ਨਾਬਾਲਗ ਨੂੰ ਨਾਮਜ਼ਦ ਕਰ ਕੇ ਸੱਤ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ। ਜੋਬਨ ਸਿੰਘ ਤੋਂ ਲਗਾਤਾਰ ਪੜਤਾਲ ਕਰਨ ‘ਤੇ ਉਸ ਵੱਲੋਂ ਲੁਕਾ ਕੇ ਰੱਖੀ ਹੋਈ 1.5 ਕਿਲੋ ਹੈਰੋਇਨ ਦੀ ਖੇਪ ਬਾਰੇ ਵੀ ਖੁਲਾਸਾ ਹੋਇਆ, ਜੋ ਕਿ ਉਸ ਵੱਲੋਂ ਦੱਸੇ ਗਏ ਟਿਕਾਣੇ ਤੋਂ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਗੇਟ ਹਕੀਮਾ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Show comments