ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੈਰੋਇਨ ਸਣੇ ਪੰਜ ਗ੍ਰਿਫ਼ਤਾਰ

ਨਵਜੋਤ ਸ਼ਰਮਾ ਨੀਲੇਵਾਲ ਮਖੂ, 7 ਫਰਵਰੀ ਥਾਣਾ ਮਖੂ ਪੁਲੀਸ ਵੱਲੋਂ ਹੈਰੋਇਨ, ਦੋ ਕਾਰਾਂ, ਇਕ ਪਿਸਤੌਲ ਅਤੇ ਤਿੰਨ ਕਾਰਤੂਸਾਂ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮਖੂ ਦੇ ਐੱਸਐੱਚਓ ਗੁਰਜੰਟ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮੁੱਖ ਰੋਡ ਮਖੂ...
Advertisement

ਨਵਜੋਤ ਸ਼ਰਮਾ ਨੀਲੇਵਾਲ

ਮਖੂ, 7 ਫਰਵਰੀ

Advertisement

ਥਾਣਾ ਮਖੂ ਪੁਲੀਸ ਵੱਲੋਂ ਹੈਰੋਇਨ, ਦੋ ਕਾਰਾਂ, ਇਕ ਪਿਸਤੌਲ ਅਤੇ ਤਿੰਨ ਕਾਰਤੂਸਾਂ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮਖੂ ਦੇ ਐੱਸਐੱਚਓ ਗੁਰਜੰਟ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮੁੱਖ ਰੋਡ ਮਖੂ ਤੋਂ ਲਿੰਕ ਸੜਕ ਰਾਹੀਂ ਸੇਮ ਨਾਲੇ ਦੇ ਕੰਢੇ ’ਤੇ ਗੋਦਾਮ ਕੋਲ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛ-ਪੜਤਾਲ ਕੀਤੀ ਤਾਂ ਉਨ੍ਹਾਂ ਨੇ ਆਪਣਾ ਨਾਮ ਥੋਮਸ ਵਾਸੀ ਈਸ਼ਾ ਨਗਰੀ ਮਖੂ ਅਤੇ ਲਖਵਿੰਦਰ ਸਿੰਘ ਵਾਸੀ ਵਾਸੀ ਮਖੂ ਦੱਸਿਆ। ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 102 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਉਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ਹੈ। ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਤਿਕੋਣੀ ਜਲੰਧਰ ਮੋਗਾ ਚੌਕ ਮਖੂ ਕੋਲ ਪੁੱਜੀ ਤਾਂ ਮੁਖ਼ਬਰ ਦੀ ਇਤਲਾਹ ’ਤੇ ਅਮਨਦੀਪ ਸਿੰਘ ਵਾਸੀ ਪਿੰਡ ਮਨਸੂਰਦੇਵਾ, ਦਿਲਪ੍ਰੀਤ ਸਿੰਘ ਵਾਸੀ ਮਨਸੂਰਦੇਵਾ ਅਤੇ ਗੁਰਜੰਟ ਸਿੰਘ ਵਾਸੀ ਕਰਮੂਵਾਲਾ ਨੂੰ 520 ਗ੍ਰਾਮ ਹੈਰੋਇਨ, ਕਾਰ, ਇੱਕ ਪਿਸਤੌਲ ਅਤੇ ਤਿੰਨ ਕਾਰਤੂਸਾਂ ਸਣੇ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।

Advertisement