ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੱਬਰ ਖਾਲਸਾ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਕਾਰਵਾਈ ਦੌਰਾਨ ਜ਼ਖ਼ਮੀ
ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਸੀਨੀਅਰ ਪੁਲੀਸ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 30 ਅਪਰੈਲ

Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅਤਿਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਵੱਲੋਂ ਬਰਾਮਦਗੀ ਸਮੇਂ ਭੱਜਣ ਦਾ ਯਤਨ ਕੀਤਾ ਗਿਆ ਤਾਂ ਪੁਲੀਸ ਕਾਰਵਾਈ ਦੌਰਾਨ ਚੱਲੀ ਗੋਲੀ ਨਾਲ ਜ਼ਖ਼ਮੀ ਹੋ ਗਿਆ। ਕਾਬੂ ਕੀਤੇ ਮੁਲਜ਼ਮਾਂ ਵੱਲੋਂ ਪੁਲੀਸ ਅਦਾਰਿਆਂ ’ਤੇ ਸੰਭਾਵੀ ਗ੍ਰਨੇਡ ਹਮਲੇ ਦੀ ਯੋਜਨਾ ਸੀ।

ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਸ਼ਾਮਲ ਹਨ ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਹੈਂਡ ਗ੍ਰਨੇਡ ਅਤੇ.32 ਬੋਰ ਦੇਸੀ ਪਿਸਤੌਲ ਸਣੇ ਪੰਜ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌਜੀ, ਜੋ ਵਿਦੇਸ਼ ਤੋਂ ਅਪਰਾਧਿਕ ਗਤੀਵਿਧਿੀਆ ਦਾ ਸੰਚਾਲਨ ਕਰ ਰਿਹਾ ਹੈ, ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਤਿਵਾਦੀ ਗਤੀਵਿਧੀਆ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗ੍ਰਨੇਡਾਂ ਨਾਲ ਪੁਲੀਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਜ਼ਮ ਅਜੈ ਕੁਮਾਰ ਨੂੰ ਜਦੋਂ ਪੁਲੀਸ ਟੀਮ ਬਰਾਮਦਗੀ ਲਈ ਲੈ ਕੇ ਗਈ ਤਾਂ ਉਸ ਨੇ ਪੁਲੀਸ ਟੀਮ ਕੋਲੋਂ ਸਰਵਿਸ ਹਥਿਆਰ ਖੋਹ ਕੇ ਗੋਲੀ ਚਲਾਉਣ ਮਗਰੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਵੱਲੋਂ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਕਿ ਮੁਲਜ਼ਮਾਂ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਮਾਹਲ ਪਿੰਡ ਵਿੱਚ ਕਰਿਆਨਾ ਸਟੋਰ ਦੇ ਮਾਲਕ ’ਤੇ ਗੋਲੀ ਚਲਾਉਣ ਵਾਲੇ ਹਮਲਾਵਰਾਂ ਦੀ ਸਹਾਇਤਾ ਕੀਤੀ ਸੀ ਅਤੇ ਸਕੂਟਰ ਮੁਹੱਈਆ ਕਰਵਾਇਆ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement
Show comments