DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿਜਲੀ ਢਾਂਚੇ ਦੀ ਮਜ਼ਬੂਤੀ ਲਈ ਪੰਜ ਹਜ਼ਾਰ ਕਰੋੜ ਦੀ ਯੋਜਨਾ

ਪਾਵਰਕੌਮ ਵਿੱਚ ਨਵੀਂ ਭਰਤੀ ਛੇਤੀ ਕਰਨ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਸਨਮਾਨ ਕਰਦੇ ਹੋਏ ਡੀ ਸੀ ਡਾ. ਸੋਨਾ ਥਿੰਦ।
Advertisement

ਜੋਗਿੰਦਰ ਸਿੰਘ ਓਬਰਾਏ

ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਖੰਨਾ ਵਿੱਚ ਜ਼ਿਲ੍ਹਾ ਪੱਧਰੀ ਐੱਮ ਐੱਸ ਐੱਮ ਈ ਸਟਾਕਹੋਲਡਰ ਇੰਟਰਐਕਸ਼ਨ ਮੀਟ ਕਰਵਾਈ ਗਈ। ਇਸ ਵਿੱਚ ਉਦਯੋਗ ਤੇ ਵਣਜ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਵਿੱਚ ਖੰਨਾ, ਮੰਡੀ ਗੋਬਿੰਦਗੜ੍ਹ, ਫ਼ਤਹਿਗੜ੍ਹ ਸਾਹਿਬ, ਦੋਰਾਹਾ ਅਤੇ ਪਾਇਲ ਆਦਿ ਤੋਂ ਉਦਯੋਗਪਤੀ ਸ਼ਾਮਲ ਹੋਏ। ਸ਼੍ਰੀ ਅਰੋੜਾ ਨੇ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕਿਹਾ ਕਿ ਪੰਜਾਬ ਬਿਜਲੀ ਸਰਪਲੱਸ ਰਾਜ ਹੈ। ਇੱਥੇ ਉਦਯੋਗਾਂ ਨੂੰ ਪੂਰੀ ਸਪਲਾਈ ਦਿੱਤੀ ਜਾ ਰਹੀ ਹੈ। ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5 ਤੋਂ 6 ਹਜ਼ਾਰ ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਜਲਦੀ ਹੀ ਪਾਵਰਕੌਮ ਨਵੀਂ ਭਰਤੀ ਕਰੇਗਾ। ਇਸ ਵਿੱਚ ਜੇ ਈ, ਲਾਈਨਮੈਨ, ਸਹਾਇਕ ਲਾਈਨਮੈਨ ਆਦਿ ਸ਼ਾਮਲ ਹੋਣਗੇ। ਸਾਲ 2025-26 ਦੌਰਾਨ ਪੰਜਾਬ ਵਿੱਚ ਇਤਿਹਾਸਕ ਤੌਰ ’ਤੇ ਸਭ ਤੋਂ ਵੱਧ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਕਰੀਬ 1.35 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ।

Advertisement

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2026-27 ਲਈ ਰੱਖੇ 75 ਹਜ਼ਾਰ ਕਰੋੜ ਦੇ ਨਿਵੇਸ਼ ਦੇ ਟੀਚੇ ਨਾਲ ਜ਼ਿਆਦਾ ਨਿਵੇਸ਼ ਹੋਵੇਗਾ। ਉਨ੍ਹਾਂ ਮੰਡੀ ਗੋਬਿੰਦਗੜ੍ਹ ਵਿੱਚ ਅਧੂਰੇ ਪਏ ਗੈਸ ਪਾਈਪਲਾਈਨ ਪ੍ਰਾਜੈਕਟ ਸਬੰਧੀ ਫ਼ਤਹਿਗੜ੍ਹ ਸਾਹਿਬ ਦੀ ਡੀ ਸੀ ਡਾ. ਸੋਨਾ ਥਿੰਦ ਨੂੰ ਕੰਮ ਜਲਦੀ ਪੂਰਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਨਵੀਂ ਸਨਅਤੀ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ।

Advertisement

Advertisement
×