ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਦੇ ਲਈ ਉਡਾਣ ਸ਼ੁਰੂ

ਹਤਿੰਦਰ ਮਹਿਤਾ ਜਲੰਧਰ, 31 ਮਾਰਚ ਆਦਮਪੁਰ ਹਵਾਈ ਅੱਡੇ ਤੋਂ ਉਡਾਣ ਸੇਵਾ ਅੱਜ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 1.30 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸ ਦਾ ਪਹਿਲਾ ਸਟਾਪ ਹਿੰਡਨ...
ਉਡਾਣ ਰਾਹੀਂ ਨਾਂਦੇੜ ਸਾਹਿਬ ਜਾਣ ਵਾਲੇ ਪਹਿਲੇ ਮੁਸਾਫ਼ਰ ਨੂੰ ਬੋਰਡਿੰਗ ਪਾਸ ਦਿੰਦੇ ਹੋਏ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਹਤਿੰਦਰ ਮਹਿਤਾ

ਜਲੰਧਰ, 31 ਮਾਰਚ

Advertisement

ਆਦਮਪੁਰ ਹਵਾਈ ਅੱਡੇ ਤੋਂ ਉਡਾਣ ਸੇਵਾ ਅੱਜ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 1.30 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ’ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਦੋਆਬਾ ਪਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ ਤੇ ਇਸ ਲਈ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਮਿਲੇਗਾ।

ਆਦਮਪੁਰਾ ਦੁਆਬਾ ਦੇ ਹਵਾਈ ਅੱਡੇ ’ਚ ਉਡਾਣ ਲਈ ਤਿਆਰ ਖੜ੍ਹਾ ਹਵਾਈ ਜਹਾਜ਼। -ਫੋਟੋ: ਸਰਬਜੀਤ ਸਿੰਘ

ਹੁਣ ਲੋਕਾਂ ਨੂੰ ਦਿੱਲੀ ਜਾਣ ਲਈ 9 ਘੰਟੇ ਦਾ ਸਫਰ ਨਹੀਂ ਕਰਨਾ ਪਵੇਗਾ। ਉਪਰੋਕਤ ਰੂਟ ਫਲਾਈਟ ਰਾਹੀਂ ਇਹ ਸਫਰ ਸਿਰਫ ਇਕ ਘੰਟੇ ਵਿੱਚ ਪੂਰਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਹੈ। ਕੇਂਦਰ ਸਰਕਾਰ ਵੱਲੋਂ ਕਰੀਬ ਦੋ ਹਫ਼ਤੇ ਪਹਿਲਾਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਸੀ ਜਿਸ ਤੋਂ ਬਾਅਦ ਉਡਾਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੂਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਦੇ ਰੂਟ ਅਲਾਟ ਕੀਤੇ ਗਏ ਹਨ। ਇਸ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲ੍ਹਿਆ ਗਿਆ ਸੀ। ਪੀਐੱਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਿਲ ਸੀ। ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਪੱਤਰ ਵੀ ਸੌਂਪਿਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਉਕਤ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਿਆ ਜਾਵੇ। ਰਿੰਕੂ ਦੀ ਮੀਟਿੰਗ ਤੋਂ ਬਾਅਦ ਉਕਤ ਹਵਾਈ ਅੱਡੇ ਨੂੰ ਚਾਲੂ ਕਰਨ ਦੇ ਆਦੇਸ਼ ਦਿੱਤੇ ਗਏ।

 

Advertisement
Show comments